ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ ਤੇ ਉਸਦੇ ਸਾਥੀ ਅੱਜ ਅਦਾਲਤ ‘ਚ ਪੇਸ਼, ਇੰਨੇ ਦਿਨਾਂ ਦੀ ਮੁੜ ਨਿਆਇਕ ਹਿਰਾਸਤ ‘ਚ ਭੇਜਿਆ
21 ਜੁਲਾਈ 2024
ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਨੂੰ 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਹੈਪੀ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਇਹ ਜਾਣਕਾਰੀ ਐੱਸ.ਏ.ਓ. ਫਿਲੌਰ ਸੁਖਦੇਵ ਸਿੰਘ ਵੱਲੋਂ ਦਿੱਤੀ ਗਈ ਹੈ।
ਦੱਸ ਦੇਈਏ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਨੇੜੇ ਆਈਸ ਡਰੱਗ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਜਲੰਧਰ ਦੇ ਐਸ.ਐਸ.ਪੀ. ਅੰਕੁਰ ਗੁਪਤਾ ਦੇ ਬਿਆਨ ਦਾ ਖੁਲਾਸਾ ਹੋਇਆ ਹੈ। ਉਸ ਨੇ ਦੱਸਿਆ ਸੀ ਕਿ ਇਸ ਮਾਮਲੇ ‘ਚ ਕੁੱਲ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।