ਬਿਡੇਨ ਦਾ ਰਾਸ਼ਟਰਪਤੀ ਚੋਣਾਂ ਤੋ ਨਾਮ ਵਾਪਿਸ ਲੈਣ ਦਾ ਐਲਾਨ, ਕਮਲਾ ਹੈਰਿਸ ਦਾ ਸਮਰਥਨ
22 ਜੁਲਾਈ 2024
ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਹੁਣ ਅਮਰੀਕੀ ਰਾਸ਼ਟਰਪਤੀ ਚੋਣਾਂ ਨਹੀਂ ਲੜਨਗੇ। ਉਨ੍ਹਾਂ ਨੇ ਆਉਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਆਪਣੇ ਆਪ ਨੂੰ ਦੂਰ ਕਰ ਲਿਆ ਹੈ। ਉਨ੍ਹਾਂ ਨੇ ਐਤਵਾਰ ਦੇਰ ਰਾਤ ਇਸ ਦਾ ਐਲਾਨ ਕੀਤਾ ਅਤੇ ਦੇਸ਼ ਵਾਸੀਆਂ ਨੂੰ ਪੱਤਰ ਵੀ ਲਿਖਿਆ। ਇਸ ਪੱਤਰ ਵਿਚ ਉਨ੍ਹਾਂ ਨੇ ਆਪਣੇ ਕਾਰਜਕਾਲ ਅਤੇ ਇਸ ਦੌਰਾਨ ਕੀਤੇ ਗਏ ਵਿਸ਼ੇਸ਼ ਕੰਮਾਂ ਦਾ ਜ਼ਿਕਰ ਕੀਤਾ ਅਤੇ ਇਹ ਵੀ ਕਿਹਾ, ‘ਮੈਂ ਉਨ੍ਹਾਂ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੈਨੂੰ ਦੁਬਾਰਾ ਚੁਣੇ ਜਾਣ ਲਈ ਇੰਨੀ ਮਿਹਨਤ ਕੀਤੀ ਹੈ।ਮੈਂ ਇਸ ਸਾਰੇ ਕੰਮ ਵਿੱਚ ਅਸਾਧਾਰਨ ਭਾਈਵਾਲ ਹੋਣ ਲਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਅਤੇ ਰਾਸ਼ਟਰਪਤੀ ਬਿਡੇਨ ਨੇ ਕਿਹਾ ਕਿ ਮੈਂ ਇਸ ਸਾਲ ਕਮਲਾ ਨੂੰ ਆਪਣੀ ਪਾਰਟੀ ਦਾ ਉਮੀਦਵਾਰ ਬਣਾਉਣ ਦਾ ਸਮਰਥਨ ਕਰਦਾ ਹਾਂ। ਮੈਂ ਅਮਰੀਕੀ ਲੋਕਾਂ ਦੁਆਰਾ ਮੇਰੇ ਵਿੱਚ ਦਿਖਾਏ ਗਏ ਭਰੋਸੇ ਲਈ ਦਿਲੋਂ ਧੰਨਵਾਦ ਪ੍ਰਗਟ ਕਰਦਾ ਹਾਂ।