ਲੁਧਿਆਣਾ ਵਿੱਚ ਹੁਣ ਤੱਕ 4 ਮਰੀਜ਼ ਬਿਲਕੁਲ ਤੰਦਰੁਸਤ ਹੋਏ — ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਵਾਲਿਆਂ ਨੂੰ ਫੈਕਟਰੀਆਂ ਚਲਾਉਣ ਦੀ ਆਗਿਆ ਮਿਲੇਗੀ – ਡਿਪਟੀ ਕਮਿਸ਼ਨਰ

-ਕਿਹਾ! ਅੱਜ ਤਿੰਨ ਮਰੀਜ਼ਾਂ ਨੂੰ ਮਿਲੀ ਛੁੱਟੀ, ਰਹਿੰਦੇ ਮਰੀਜ਼ਾਂ ਦੀ ਸਿਹਤ ‘ਚ ਸੁਧਾਰ ਜਾਰੀ
-ਅੱਜ ਵੀ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ
-ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਪੰਜ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਦੀ ਆਗਿਆ
-ਸਨਅਤਾਂ ਨੂੰ ਕਰਫਿਊ ਵਿੱਚ ਢਿੱਲ ਦੇਣ ਦਾ ਕੰਮ ਸ਼ੁਰੂ
ਲੁਧਿਆਣਾ, 21 ਅਪ੍ਰੈੱਲ ( ਨਿਊਜ਼ ਪੰਜਾਬ )-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ•ਾ ਵਾਸੀਆਂ ਨੂੰ ਖੁਸ਼ਖ਼ਬਰੀ ਦਿੰਦਿਆਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਹੁਣ ਤੱਕ 4 ਮਰੀਜ਼ ਬਿਲਕੁਲ ਤੰਦਰੁਸਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ, ਜਿਨ•ਾਂ ਵਿੱਚੋਂ ਤਿੰਨ ਮਰੀਜ਼ਾਂ ਨੂੰ ਅੱਜ ਛੁੱਟੀ ਮਿਲੀ ਹੈ। ਇਸ ਤੋਂ ਇਲਾਵਾ ਇਲਾਜ਼ ਅਧੀਨ ਬਾਕੀ 10 ਮਰੀਜ਼ਾਂ ਦੀ ਸਿਹਤ ਵਿੱਚ ਵੀ ਸੁਧਾਰ ਲਗਾਤਾਰ ਜਾਰੀ ਹੈ। ਉਨ•ਾਂ ਦੱਸਿਆ ਕਿ ਅੱਜ ਵੀ ਜ਼ਿਲ•ਾ ਲੁਧਿਆਣਾ ਵਿੱਚ ਕੋਈ ਨਵਾਂ ਮਾਮਲਾ ਪਾਜ਼ੀਟਿਵ ਨਹੀਂ ਮਿਲਿਆ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਪਹਿਲਾਂ ਹੀ ਚੱਲ ਰਹੇ 5 ਪ੍ਰੋਜੈਕਟਾਂ ਨੂੰ ਪੂਰਾ ਕਰਨ ਦੀ ਇਜ਼ਾਜਤ ਦਿੱਤੀ ਗਈ ਹੈ। ਇਨ•ਾਂ ਪ੍ਰੋਜੈਕਟਾਂ ਵਿੱਚ ਜਲੰਧਰ ਬਾਈਪਾਸ, ਲਾਢੋਵਾਲ ਬਾਈਪਾਸ, ਚੰਡੀਗੜ•-ਖਰੜ-ਲੁਧਿਆਣਾ ਹਾਈਵੇ, ਲੁਧਿਆਣਾ-ਜਗਰਾਂਉ-ਫਿਰੋਜ਼ਪੁਰ ਹਾਈਵੇ ਅਤੇ ਫਿਰੋਜ਼ਪੁਰ ਰੋਡ ਐਲੀਵੇਟਿਡ ਰੋਡ ਪ੍ਰੋਜੈਕਟ ਸ਼ਾਮਿਲ ਹਨ। ਇਨ•ਾਂ ਉਸਾਰੀ ਕਾਰਜਾਂ ‘ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਸਮੇਂ-ਸਮੇਂ ‘ਤੇ ਚੈੱਕ ਕਰਨ ਲਈ ਦੋ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੋਇਆ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਨੇ ਸਨਅਤਾਂ ਨੂੰ ਕਰਫਿਊ ਵਿੱਚ ਢਿੱਲ ਦੇਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ। ਉਨ•ਾਂ ਸਨਅਤਾਂ ਨੂੰ ਢਿੱਲ ਦਿੱਤੀ ਜਾਵੇਗੀ, ਜੋ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਗੀਆਂ। ਇਸ ਸੰਬੰਧੀ ਇਛੁੱਕ ਸਨਅਤਾਂ ਵੱਲੋਂ ਪੰਜਾਬ ਸਰਕਾਰ ਦੇ ਇੰਨਵੈਸਟ ਪੰਜਾਬ ਪੋਰਟਲ ‘ਤੇ ਅਪਲਾਈ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜੋ ਸਨਅਤਾਂ ਸ਼ਰਤਾਂ ਪੂਰੀਆਂ ਕਰਦੀਆਂ ਹੋਣਗੀਆਂ, ਉਨ•ਾਂ ਨੂੰ ਆਗਿਆ ਦਿੱਤੀ ਜਾਵੇਗੀ।
ਉਨ•ਾਂ ਦੱਸਿਆ ਕਿ ਉਨ•ਾਂ ਸਨਅਤਾਂ ਨੂੰ ਚਲਾਉਣ ਦੀ ਖੁੱਲ• ਦਿੱਤੀ ਜਾ ਸਕਦੀ ਹੈ, ਜੋ ਸਨਅਤਾਂ ਆਪਣੀ ਲੇਬਰ ਨੂੰ ਆਪਣੇ ਅੰਦਰ ਰੱਖ ਕੇ ਕੰਮ ਕਰਾ ਸਕਦੀਆਂ ਹਨ। ਅਜਿਹੀਆਂ ਸਨਅਤਾਂ ਨੂੰ ਆਪਣੀ ਲੇਬਰ ਨੂੰ ਅੰਦਰ ਹੀ ਹਰ ਤਰ•ਾਂ ਦੀ ਸਹੂਲਤ ਮੁਹੱਈਆ ਕਰਾਉਣੀ ਪਵੇਗੀ। ਜੇਕਰ ਕਿਸੇ ਸਨਅਤ ਕੋਲ ਲੇਬਰ ਨੂੰ ਅੰਦਰ ਹੀ ਰੱਖਣ ਦੀ ਸਹੂਲਤ ਨਹੀਂ ਹੈ ਤਾਂ ਉਸਨੂੰ ਲੇਬਰ ਦੀ ਢੋਆ-ਢੁਆਈ ਲਈ ਬਕਾਇਦਾ ਟਰਾਂਸਪੋਰਟੇਸ਼ਨ ਦੀ ਸਹੂਲਤ (ਸਿਰਫ਼ 50 ਫੀਸਦੀ ਸਵਾਰੀਆਂ ਸਮੇਤ) ਦੇਣੀ ਪਵੇਗੀ।
ਸ੍ਰੀ ਅਗਰਵਾਲ ਨੇ ਜ਼ਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਵਿੱਚ ਫੈਲਦੀਆਂ ਕਿਸੇ ਵੀ ਤਰ•ਾਂ ਦੀਆਂ ਅਫਵਾਹਾਂ ਵਿੱਚ ਨਾ ਆਉਣ। ਉਨ•ਾਂ ਕਿਹਾ ਕਿ ਇੱਕ ਬਰੈੱਡ ਨਿਰਮਾਤਾ ਕੰਪਨੀ ਵਿੱਚ ਪਾਜ਼ੀਟਿਵ ਮਰੀਜ਼ ਦੇ ਪਾਏ ਜਾਣ ਦੀ ਖ਼ਬਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਉਹ ਬਿਲਕੁਲ ਝੂਠੀ ਅਫ਼ਵਾਹ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜੋ ਵੀ ਅਫਵਾਹਾਂ ਫੈਲਾਉਣ ਦਾ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ।
ਸਿਵਲ ਹਸਪਤਾਲ ਲੁਧਿਆਣਾ ਵਿੱਚ ਨਾਕਸ ਪ੍ਰਬੰਧਾਂ ਬਾਰੇ ਛਪੀਆਂ ਖ਼ਬਰਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਗਰਵਾਲ ਨੇ ਸਪੱਸ਼ਟ ਕੀਤਾ ਕਿ ਮੀਡੀਆ ਸਮਾਜ ਦਾ ਚੌਥਾ ਥੰਮ ਹੈ ਅਤੇ ਪੱਤਰਕਾਰਾਂ ਨੂੰ ਕੋਈ ਵੀ ਖ਼ਬਰ ਛਾਪਣ ਤੋਂ ਪਹਿਲਾਂ ਉਸ ਦੇ ਜ਼ਰੂਰੀ ਤੱਥਾਂ ਪੜਤਾਲ ਕਰ ਲੈਣੀ ਚਾਹੀਦੀ ਹੈ ਤਾਂ ਜੋ ਲੋਕਾਂ ਦੇ ਮਨਾਂ ਵਿੱਚ ਕਿਸੇ ਵੀ ਤਰ•ਾਂ ਦੀ ਘਬਰਾਹਟ ਨਾ ਪੈਦਾ ਹੋਵੇ। ਉਨ•ਾਂ ਕਿਹਾ ਕਿ ਉਨ•ਾਂ ਨੇ ਖ਼ਬਰ ਦੀ ਸੱਚਾਈ ਪਤਾ ਕਰਨ ਲਈ ਅੱਜ ਖੁਦ ਸਿਵਲ ਹਸਪਤਾਲ ਦਾ ਦੌਰਾ ਕੀਤਾ ਤਾਂ ਦੇਖਿਆ ਕਿ ਉਥੇ ਸਭ ਕੁਝ ਠੀਕ ਪਾਇਆ ਗਿਆ। ਉਨ•ਾਂ ਕਿਹਾ ਕਿ ਮਰੀਜ਼ਾਂ ਅਤੇ ਉਨ•ਾਂ ਦੀ ਦੇਖਭਾਲ ਕਰਨ ਵਾਲਿਆਂ ਨੂੰ ਸਮੇਂ ਸਿਰ ਖਾਣਾ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਫਾਈ ਅਤੇ ਹੋਰ ਵਿਵਸਥਾਵਾਂ ਵੀ ਠੀਕ ਪਾਈਆਂ ਗਈਆਂ ਹਨ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਅੱਜ ਤੱਕ ਜ਼ਿਲ•ਾ ਲੁਧਿਆਣਾ ਵਿੱਚ 1161 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 1117 ਦੇ ਨਤੀਜੇ ਪ੍ਰਾਪਤ ਹੋ ਚੁੱਕੇ ਹਨ ਜਿਨ•ਾਂ ਵਿੱਚੋਂ 1098 ਨਮੂਨੇ ਨੈਗੇਟਿਵ ਆਏ ਹਨ। ਉਨ•ਾਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਦੇ ਤਿੰਨ ਅਤੇ ਜਲੰਧਰ ਦਾ ਇੱਕ ਮਰੀਜ਼ ਠੀਕ ਹੋ ਕੇ ਆਪਣੇ ਘਰ ਨੂੰ ਜਾ ਚੁੱਕੇ ਹਨ। ਮੌਜੂਦਾ ਸਮੇਂ 10 ਮਰੀਜ਼ਾਂ ਦਾ ਇਲਾਜ਼ ਜਾਰੀ ਹੈ।