ਸੂਬੇ ਵਿੱਚ ਖਰੀਦ ਦੇ ਸੱਤਵੇਂ ਦਿਨ 436406 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਨਿਊਜ਼ ਪੰਜਾਬ
ਚੰਡੀਗੜ•, 21 ਅਪ੍ਰੈਲ : ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ ਸੱਤਵੇਂ ਦਿਨ 436406 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 434609 ਮੀਟ੍ਰਿਕ ਅਤੇ ਆੜ•ਤੀਆਂ ਵਲੋਂ 1797 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 434609 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੲੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 91844 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 106103ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 96014 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 60447 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 45344 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੲੀ 1797 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ ਸੱਤਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 1565196 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
——–