ਸੁਖਬੀਰ ਸਿੰਘ ਬਾਦਲ ਦਾ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਤੋਂ ਪਹਿਲਾ ਵੱਡਾ ਐਕਸ਼ਨ…..
ਪੰਜਾਬ ਨਿਊਜ਼,24ਜੁਲਾਈ 2024
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਆਕਾਲੀ ਦਲ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਹੈ। ਬਤੌਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਭੰਗ ਕਰ ਦਿੱਤੀ।ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਲਿਖੀ ਮੁਆਫ਼ੀ ਮੰਗੀ ਸੀ ਜਿਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ‘ਤੇ 5 ਸਿੰਘ ਸਾਹਿਬਾਨਾਂ ਦੀ ਬੈਠਕ ਹੋਈ ਸੀ ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਗਿਆ ਸੀ।
ਪਾਰਟੀ ਦੀ ਕੋਰ ਕਮੇਟੀ ਭੰਗ ਕਰਨਾ ਸਾਫ਼ ਹੈ ਕਿ ਜਿਹੜੇ ਬਾਗੀ ਲੀਡਰ ਹਨ ਉਹਨਾਂ ਨੂੰ ਕੋਰ ਕਮੇਟੀ ਵਿਚੋਂ ਬਾਹਰ ਕੱਢਣਾ ਹੈ। ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਚੰਡੀਗੜ੍ਹ ਵਿਖੇ ਹੋਈ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਬੈਠਕ ਹੋਈ। ਬੈਠਕ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਪਰਮਜੀਤ ਸਿੰਘ ਸਰਨਾ, ਬਲਵਿੰਦਰ ਸਿੰਘ ਭੂੰਦੜ, ਮਹੇਸਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਹਰਚਰਨ ਸਿੰਘ ਬੈਂਸ ਹਾਜ਼ਰ ਸਨ।
ਬੈਠਕ ‘ਚ ਫ਼ੈਸਲਾ ਕੀਤਾ ਗਿਆ ਕਿ ਕੋਰ ਕਮੇਟੀ ਸਮੇਤ ਪਾਰਟੀ ਦੇ ਸਾਰੇ ਵਿੰਗਾਂ ਦਾ ਨਵੇਂ ਸਿਰੇ ਤੋਂ ਗਠਨ ਕੀਤਾ ਜਾਵੇਗਾ। ਇਸ ਲਈ ਕੋਰਟ ਕਮੇਟੀ ਭੰਗ ਕਰ ਦਿੱਤੀ ਗਈ। ਹੁਣ ਛੇਤੀ ਨਵੀਂ ਕਮੇਟੀ ਦਾ ਗਠਨ ਹੋਵੇਗਾ। ਇਸ ਦੇ ਨਾਲ ਹੀ ਵਰਕਿੰਗ ਕਮੇਟੀ ਨੇ ਕੋਰ ਕਮੇਟੀ ਦੇ ਗਠਨ ਦਾ ਅਧਿਕਾਰ ਸੁਖਬੀਰ ਬਾਦਲ ਨੂੰ ਦੇ ਦਿੱਤਾ।