ਹਰਿਆਣਾ ‘ਚ 3 ਹਜ਼ਾਰ ਡਾਕਟਰਾਂ ਨੇ ਕੀਤੀ ਹੜਤਾਲ, ਸਰਕਾਰੀ ਹਸਪਤਾਲਾਂ ‘ਚ ਐਮਰਜੈਂਸੀ ਸੇਵਾਵਾਂ ਬੰਦ

25 ਜੁਲਾਈ 2024

ਹਰਿਆਣਾ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਡਾਕਟਰ ਵੀਰਵਾਰ ਸਵੇਰੇ 8 ਵਜੇ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲੇ ਗਏ ਹਨ। ਇਸ ਦੌਰਾਨ ਹਸਪਤਾਲਾਂ ਵਿੱਚ ਕਿਸੇ ਵੀ ਮਰੀਜ਼ ਦੀ ਜਾਂਚ ਨਹੀਂ ਕੀਤੀ ਜਾਵੇਗੀ ਅਤੇ ਓਪੀਡੀ ਨੂੰ ਛੱਡ ਕੇ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਬੰਦ ਰਹਿਣਗੀਆਂ।ਇਸ ਦੌਰਾਨ ਸੂਬੇ ਭਰ ‘ਚ ਕਰੀਬ 3 ਹਜ਼ਾਰ ਡਾਕਟਰ ਹੜਤਾਲ ‘ਤੇ ਚਲੇ ਗਏ ਹਨ

ਦਰਅਸਲ, ਹਰਿਆਣਾ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਸਿਹਤ ਸਕੱਤਰ ਸੁਧੀਰ ਰਾਜਪਾਲ ਵਿਚਕਾਰ ਕਈ ਦੌਰ ਦੀ ਗੱਲਬਾਤ ਹੋਈ। ਇਸ ਦੌਰਾਨ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ। ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਅਧਿਕਾਰਤ ਹੁਕਮ ਜਾਰੀ ਨਹੀਂ ਕੀਤੇ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਸਰਕਾਰ ਅਤੇ ਡਾਕਟਰਾਂ ਵਿਚਾਲੇ 18 ਜੁਲਾਈ ਨੂੰ ਮੀਟਿੰਗ ਹੋਈ ਸੀ ਅਤੇ ਸਰਕਾਰ ਨੇ ਕਿਹਾ ਸੀ ਕਿ 25 ਜੁਲਾਈ ਤੋਂ ਪਹਿਲਾਂ ਲਿਖਤੀ ਹੁਕਮ ਜਾਰੀ ਕਰ ਦਿੱਤੇ ਜਾਣਗੇ। ਪਰ ਅੱਜ ਤੱਕ ਅਜਿਹਾ ਕੁਝ ਨਹੀਂ ਹੋਇਆ। ਵੀਰਵਾਰ ਦੁਪਹਿਰ ਨੂੰ ਐਸੋਸੀਏਸ਼ਨ ਦੇ ਅਧਿਕਾਰੀਆਂ ਅਤੇ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ, ਇਸ ਤੋਂ ਪਹਿਲਾਂ ਡਾਕਟਰਾਂ ਨੇ 2 ਘੰਟੇ ਲਈ ਓਪੀਡੀ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਸਨ।