ਸੰਗਰੂਰ ਦੇ ASI ਨੂੰ 1,10,000 ਰੁਪਏ ਦੀ ਰਿਸ਼ਵਤ ਲੈਂਦਿਆ ਵਿਜੀਲੈਂਸ ਟੀਮ ਵੱਲੋ ਰੰਗੇ ਹੱਥੀ ਕੀਤਾ ਕਾਬੂ
ਸੰਗਰੂਰ- 27 ਜੁਲਾਈ 2024
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਪਟਿਆਲਾ ਵਿਜੀਲੈਂਸ ਰੇਂਜ ਨੇ ਥਾਣਾ ਸਦਰ ਧੂਰੀ ਵਿਖੇ ਤਾਇਨਾਤ ਏ.ਐਸ.ਆਈ ਗੁਰਪ੍ਰੀਤ ਸਿੰਘ ਨੂੰ ਗੁਰਦੀਪ ਸਿੰਘ ਪੁੱਤਰ ਜਗਜੀਤ ਸਿੰਘ ਸਿੰਘ ਵਾਸੀ ਪਿੰਡ ਰਾਜੋਮਾਜਰਾ ਜ਼ਿਲ੍ਹਾ ਸੰਗਰੂਰ ਤੋਂ 1,10,000/- ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਇੱਕ ਕੇਸ ਐਫਆਈਆਰ ਨੰਬਰ 21/24 ਅਧੀਨ 306,34 ਆਈਪੀਸੀ ਪੀ.ਐਸ. ਥਾਣਾ ਸਦਰ ਧੂਰੀ ਵਿਖੇ ਸ਼ਿਕਾਇਤਕਰਤਾ ਦੇ ਸਾਲੇ ਅਤੇ ਸਹੁਰੇ ਦੇ ਖ਼ਿਲਾਫ਼ ਦਰਜ ਕੀਤਾ ਗਿਆ ਸੀ। ਉਸ ਦੇ ਜੀਜਾ ਨੂੰ ਫਰਵਰੀ 2024 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।ਸਹੁਰੇ ਗੁਰਚਰਨ ਸਿੰਘ ਨੂੰ 23-7-24 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ੀ ਏ.ਐਸ.ਆਈ. ਰਿਸ਼ਵਤ ਵਜੋਂ 1,50,000/- ਰੁਪਏ ਨਾ ਦੇਣ ‘ਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਫਸਾਉਣ ਦੀ ਧਮਕੀ ਦੇ ਰਿਹਾ ਸੀ ਅਤੇ ਬਾਅਦ ਵਿਚ 1,10,000/- ਰੁਪਏ ਰਿਸ਼ਵਤ ਵਜੋਂ ਲੈਣ ਲਈ ਰਾਜ਼ੀ ਹੋ ਗਿਆ।
,ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਸੰਗਰੂਰ ਵਿਖੇ ਪਹੁੰਚ ਕੀਤੀ ਅਤੇ ਪੜਤਾਲ ਉਪਰੰਤ ਦੋਸ਼ੀ ਏ.ਐਸ.ਆਈ ਗੁਰਪ੍ਰੀਤ ਸਿੰਘ ਨੂੰ 1,10,000/- ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਏਐਸਆਈ ਗੁਰਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।