ਰਾਸ਼ਟਰਪਤੀ ਨੇ ਇਨ੍ਹਾਂ ਰਾਜਾਂ ਵਿੱਚ ਵੀ ਨਵੇਂ ਰਾਜਪਾਲ ਨਿਯੁਕਤ ਕੀਤੇ,ਗੁਲਾਬਚੰਦ ਕਟਾਰੀਆ ਨੂੰ ਸੌਂਪੀ ਇਹ ਜ਼ਿੰਮੇਵਾਰੀ

ਨਵੀਂ ਦਿੱਲੀ:

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ਼ਨੀਵਾਰ ਦੇਰ ਰਾਤ 6 ਨਵੇਂ ਰਾਜਪਾਲਾਂ ਦੀ ਨਿਯੁਕਤੀ ਦਾ ਆਦੇਸ਼ ਜਾਰੀ ਕੀਤਾ। ਨਾਲ ਹੀ 3 ਰਾਜਾਂ ਦੇ ਰਾਜਪਾਲਾਂ ਵਿੱਚ ਫੇਰਬਦਲ ਕੀਤਾ ਗਿਆ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਬਿਆਨ ਅਨੁਸਾਰ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਿੱਕਮ ਦੇ ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰੀਆ ਨੂੰ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਮਣੀਪੁਰ ਦੇ ਰਾਜਪਾਲ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।ਝਾਰਖੰਡ ਦੇ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਰਾਧਾਕ੍ਰਿਸ਼ਨਨ ਦੀ ਥਾਂ ਸੰਤੋਸ਼ ਕੁਮਾਰ ਗੰਗਵਾਰ ਝਾਰਖੰਡ ਦੇ ਨਵੇਂ ਰਾਜਪਾਲ ਹੋਣਗੇ।ਓਮ ਮਾਥੁਰ ਨੂੰ ਸਿੱਕਮ ਦਾ ਰਾਜਪਾਲ ਬਣਾਇਆ

ਬਿਆਨ ਵਿੱਚ ਕਿਹਾ ਗਿਆ ਹੈ ਕਿ ਹਰੀਭਾਊ ਕਿਸ਼ਨਰਾਓ ਬਾਗੜੇ ਨੂੰ ਰਾਜਸਥਾਨ ਦਾ ਰਾਜਪਾਲ, ਜਿਸ਼ਨੂ ਦੇਵ ਵਰਮਾ ਨੂੰ ਤੇਲੰਗਾਨਾ ਦਾ ਰਾਜਪਾਲ ਅਤੇ ਓਮ ਪ੍ਰਕਾਸ਼ ਮਾਥੁਰ ਸਿੱਕਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ ਅਤੇ ਕੇ. ਕੈਲਾਸ਼ਨਾਥਨ ਨੂੰ ਪੁਡੂਚੇਰੀ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ।ਇਹ ਨਿਯੁਕਤੀਆਂ ਆਪਣੇ-ਆਪਣੇ ਅਹੁਦਿਆਂ ਦਾ ਚਾਰਜ ਸੰਭਾਲਣ ਦੀ ਮਿਤੀ ਤੋਂ ਲਾਗੂ ਹੋਣਗੀਆਂ।