ਪੈਰਿਸ ਓਲੰਪਿਕ ਵਿੱਚ ਭਾਰਤ ਨੇ ਪਹਿਲਾ ਤਮਗਾ ਜਿੱਤਿਆ ,ਮਨੂ ਭਾਕਰ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ

ਨਵੀਂ ਦਿੱਲੀ: 28 ਜੁਲਾਈ 2024

ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ ਨੇ ਪੈਰਿਸ ਓਲੰਪਿਕ 2024 ਵਿੱਚ ਇਤਿਹਾਸ ਰਚ ਦਿੱਤਾ ਹੈ। ਮਨੂ ਨੇ ਮਹਿਲਾਵਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਹੈ। ਐਤਵਾਰ ਨੂੰ ਹੋਏ ਫਾਈਨਲ ਮੁਕਾਬਲੇ ‘ਚ ਉਹ ਸੋਨ ਤਗਮੇ ਤੋਂ ਖੁੰਝ ਗਈ। ਮਨੂ ਭਾਕਰ ਨਿਸ਼ਾਨੇਬਾਜ਼ੀ ਵਿੱਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ।

ਮਨੂ ਭਾਕਰ ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਗੋਰੀਆ ਪਿੰਡ ਦਾ ਰਹਿਣ ਵਾਲਾ ਹੈ। ਮਨੂ ਨੇ ਕੁਆਲੀਫਿਕੇਸ਼ਨ ਈਵੈਂਟ ਵਿੱਚ 600 ਵਿੱਚੋਂ 580 ਅੰਕ ਹਾਸਲ ਕੀਤੇ ਅਤੇ 45 ਨਿਸ਼ਾਨੇਬਾਜ਼ਾਂ ਵਿੱਚੋਂ ਤੀਜੇ ਸਥਾਨ ’ਤੇ ਰਹੀ।