SC ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੀ ਸੁਣਵਾਈ 5 ਅਗਸਤ ਤੱਕ ਕੀਤੀ ਮੁਲਤਵੀ

29 ਜੁਲਾਈ 2024

ਦਿੱਲੀ ਆਬਕਾਰੀ ਨੀਤੀ ਕੇਸ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੁਆਰਾ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 5 ਅਗਸਤ ਤੱਕ ਮੁਲਤਵੀ ਕਰ ਦਿੱਤੀ ਕਿਉਂਕਿ ਈਡੀ ਨੇ ਆਬਕਾਰੀ ਨੀਤੀ ਮਨੀ ਲਾਂਡਰਿੰਗ ਕੇਸ ਵਿੱਚ ਜਵਾਬ ਦਾਖਲ ਕਰਨ ਲਈ ਹੋਰ ਸਮਾਂ ਮੰਗਿਆ ਸੀ।ਸੁਪਰੀਮ ਕੋਰਟ ਨੇ ਈਡੀ ਨੂੰ ਵੀਰਵਾਰ 1 ਅਗਸਤ ਤੱਕ ਜਵਾਬ ਦਾਖ਼ਲ ਕਰਨ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਸੀਬੀਆਈ ਨੇ ਸੁਪਰੀਮ ਕੋਰਟ ਨੂੰ ਸੂਚਿਤ ਕੀਤਾ ਕਿ ਉਸ ਵੱਲੋਂ ਜਵਾਬ ਦਾਖ਼ਲ ਕਰ ਦਿੱਤਾ ਗਿਆ ਹੈ। SC ਨੇ CBI ਦਾ ਜਵਾਬ ਰਿਕਾਰਡ ‘ਤੇ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।ਸਿਸੋਦੀਆ ਨੇ ਇਹ ਦਲੀਲ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਕਿ ਉਹ 16 ਮਹੀਨਿਆਂ ਤੋਂ ਹਿਰਾਸਤ ਵਿਚ ਹੈ ਅਤੇ ਪਿਛਲੇ ਸਾਲ ਅਕਤੂਬਰ ਤੋਂ ਉਸ ਵਿਰੁੱਧ ਮੁਕੱਦਮੇ ਵਿਚ ਕੋਈ ਪ੍ਰਗਤੀ ਨਹੀਂ ਹੋਈ ਹੈ।