ਕੇਰਲ ਦੇ ਵਾਇਨਾਡ ‘ਚ ਭਾਰੀ ਢਿੱਗਾਂ ਡਿੱਗਣ ਕਾਰਨ ਇੱਕ ਸਾਲ ਦੇ ਬੱਚੇ ਸਮੇਤ 6 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
30 ਜੁਲਾਈ 2024
ਕੇਰਲ ਦੇ ਵਾਇਨਾਡ ਜ਼ਿਲੇ ਦੇ ਪਹਾੜੀ ਖੇਤਰ ‘ਚ ਜ਼ਮੀਨ ਖਿਸਕਣ ਕਾਰਨ ਸੈਂਕੜੇ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਜਾਣਕਾਰੀ ਮੁਤਾਬਕ ਇਹ ਜ਼ਮੀਨ ਖਿਸਕਣ ਮੰਗਲਵਾਰ ਤੜਕੇ ਮੇਪਦੀ ਨੇੜੇ ਹੋਈ। ਕੇਰਲ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਮੁਤਾਬਕ ਇੱਥੇ ਫਾਇਰ ਫਾਈਟਰਜ਼ ਅਤੇ ਐਨਡੀਆਰਐਫ ਦੀਆਂ ਟੀਮਾਂ ਤਾਇਨਾਤ ਕੀਤੀਆ ਗਈਆ ਅਤੇ ਨਾਲ ਹੀ ਰਾਹਤ ਕਾਰਜ ਵੀ ਸ਼ੁਰੂ ਕਰ ਦਿੱਤੇ ਗਏ ਹਨ। ਇਸ ਮਾਮਲੇ ‘ਚ ਹੁਣ ਤੱਕ 6 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ‘ਚੋਂ ਇਕ ਬੱਚਾ ਹੈ।
ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਮੰਗਲਵਾਰ ਨੂੰ ਕਿਹਾ ਕਿ ਕੇਰਲ ਦੇ ਵਾਇਨਾਡ ਜ਼ਿਲੇ ‘ਚ ਮੇਪਦੀ ਦੇ ਨੇੜੇ ਵੱਖ-ਵੱਖ ਪਹਾੜੀ ਖੇਤਰਾਂ ‘ਚ ਜ਼ਮੀਨ ਖਿਸਕਣ ਦੇ ਮੱਦੇਨਜ਼ਰ ਸਾਰੀਆਂ ਸਰਕਾਰੀ ਏਜੰਸੀਆਂ ਖੋਜ ਅਤੇ ਬਚਾਅ ਕਾਰਜਾਂ ‘ਚ ਸ਼ਾਮਲ ਹੋ ਗਈਆਂ ਹਨ, ਜਿਸ ਕਾਰਨ ਸੈਂਕੜੇ ਲੋਕਾਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਥੌਂਡਰਨਾਡ ਪਿੰਡ ਵਿੱਚ ਰਹਿਣ ਵਾਲੇ ਇੱਕ ਨੇਪਾਲੀ ਪਰਿਵਾਰ ਦੇ ਇੱਕ ਸਾਲ ਦੇ ਬੱਚੇ ਦੀ ਜ਼ਮੀਨ ਖਿਸਕਣ ਕਾਰਨ ਮੌਤ ਹੋ ਗਈ।