ਕਾਂਗਰਸ ਵਿਧਾਇਕ ਸੁਰੇਂਦਰ ਪੰਵਾਰ ਨੂੰ ਫਿਰ ਤੋਂ ਤਿੰਨ ਦਿਨ ਦੇ ਰਿਮਾਂਡ ‘ਤੇ ਭੇਜਿਆ
ਹਰਿਆਣਾ:30 ਜੁਲਾਈ 2024
ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 20 ਜੁਲਾਈ ਨੂੰ ਗ੍ਰਿਫਤਾਰ ਕੀਤੇ ਗਏ ਕਾਂਗਰਸੀ ਵਿਧਾਇਕ ਸੁਰੇਂਦਰ ਪੰਵਾਰ ਨੂੰ ਸੋਮਵਾਰ ਨੂੰ ਫਿਰ ਤੋਂ ਤਿੰਨ ਦਿਨਾਂ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ।ਦਿਨਾਂ ਦੀ ਰਿਮਾਂਡ ਦੀ ਮਿਆਦ ਖਤਮ ਹੋਣ ਤੋਂ ਬਾਅਦ ਵਿਧਾਇਕ ਨੂੰ ਅੰਬਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਉਸ ਦੇ ਵਕੀਲ ਨੇ ਕਿਹਾ ਕਿ ਈਡੀ ਵੱਲੋਂ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਤਿੰਨ ਦਿਨ ਦਾ ਰਿਮਾਂਡ ਦਿੱਤਾ ਅਤੇ ਉਸ ਨੂੰ 1 ਅਗਸਤ ਨੂੰ ਦੁਬਾਰਾ ਪੇਸ਼ ਕੀਤਾ ਜਾਵੇਗਾ।