ਪੰਜਾਬ ‘ਚ ਸ਼ੁਰੂ ਹੋਇਆ ਲਾਡੋਵਾਲ ਟੋਲ ਪਲਾਜ਼ਾ: ਕਿਸਾਨ ਆਗੂ ਦਿਲਬਾਗ ਸਮੇਤ 10 ਹੋਰ ਕਿਸਾਨ ਆਗੂ ਹਿਰਾਸਤ ‘ਚ

ਪੰਜਾਬ ਨਿਊਜ਼,31 ਜੁਲਾਈ 2024

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਟੋਲ ਪਲਾਜ਼ਾ ਦੀ ਸੁਰੱਖਿਆ ਲਈ 250 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ। ਕਿਸਾਨ ਅੱਜ ਇੱਕ ਵਾਰ ਫਿਰ ਟੋਲ ਪਲਾਜ਼ਾ ਖਾਲੀ ਕਰਵਾਉਣ ਲਈ ਇਕੱਠੇ ਹੋਣ ਜਾ ਰਹੇ ਸਨ ਪਰ ਜ਼ਿਲ੍ਹਾ ਪੁਲੀਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਜਿਵੇਂ ਹੀ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਟੋਲ ਪਲਾਜ਼ਾ ਨੇੜੇ ਪੁੱਜੇ ਤਾਂ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਹੁਣ ਤੱਕ 10 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਟੋਲ ਪਲਾਜ਼ਾ ’ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ। ਕਾਨੂੰਨ ਵਿਵਸਥਾ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਜੋ ਵੀ ਟੋਲ ਪਲਾਜ਼ਾ ‘ਤੇ ਸਥਿਤੀ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।