ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲਗਾਏ ਗਏ NSA ਨੂੰ ਦਿੱਤੀ ਚੁਣੌਤੀ, ਹਾਈਕੋਰਟ ਨੇ ਪੰਜਾਬ-ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
31 ਜੁਲਾਈ 2024
ਅੰਮ੍ਰਿਤਪਾਲ ਸਿੰਘ ਦੀ ਸੋਧੀ ਹੋਈ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਮੇਤ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਐਕਟ NSA ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਪਟੀਸ਼ਨ ‘ਚ ਅੰਮ੍ਰਿਤਪਾਲ ਨੇ ਹਾਈਕੋਰਟ ਤੋਂ ਉਸ ‘ਤੇ ਲਗਾਏ ਗਏ ਐੱਨਐੱਸਏ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਰੱਦ ਕਰਨ ਦੀ ਮੰਗ ਕੀਤੀ ਹੈ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਦੂਜੀ ਵਾਰ ਐਨਐਸਏ ਲਗਾਉਣ ਦੇ ਜੋ ਕਾਰਨ ਦੱਸੇ ਗਏ ਹਨ, ਉਹ ਪੂਰੀ ਤਰ੍ਹਾਂ ਗਲਤ ਹਨ,ਹੁਣ ਉਹ ਐਮਪੀ ਦੀ ਚੋਣ ਵੀ ਜਿੱਤ ਚੁੱਕੇ ਹਨ। ਉਸ ‘ਤੇ ਲਗਾਇਆ ਗਿਆ NSA ਰੱਦ ਕੀਤਾ ਜਾਣਾ ਚਾਹੀਦਾ ਹੈ। ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਨੇ ਕੇਂਦਰ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ ਵੀ ਧਿਰ ਬਣਾਇਆ ਹੈ।ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ NSA ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਬੁੱਧਵਾਰ ਨੂੰ ਪੰਜਾਬ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਜਿੱਥੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ 28 ਅਗਸਤ ਲਈ ਨੋਟਿਸਜਾਰੀ ਕਰਕੇ ਜਵਾਬ ਮੰਗਿਆ ਹੈ। ਨਾਲ ਹੀ ਉਹ ਸਾਰੇ ਦਸਤਾਵੇਜ਼ ਵੀ ਮੰਗੇ ਗਏ ਹਨ ਜੋ ਰਾਸ਼ਟਰੀ ਸੁਰੱਖਿਆ ਐਕਟ ਨਾਲ ਸਬੰਧਤ ਹਨ। ਅਦਾਲਤ ‘ਚ ਸੁਣਵਾਈ ਦੌਰਾਨ ਅੰਮ੍ਰਿਤ ਪਾਲ ਦੇ ਵਕੀਲ ਆਰ.ਐੱਸ.ਬੈਂਸ ਨੇ ਕਿਹਾ ਕਿ ਅੰਮ੍ਰਿਤ ਪਾਲ ‘ਤੇ ਰਾਸ਼ਟਰੀ ਸੁਰੱਖਿਆ ਐਕਟ 1 ਸਾਲ ਲਈ ਲਗਾਇਆਗਿਆ ਸੀ ਅਤੇ ਇਸ ਨੂੰ ਵਧਾ ਦਿੱਤਾ ਗਿਆ ਸੀ, ਜਦਕਿ ਸੋਸ਼ਲ ਮੀਡੀਆ ‘ਤੇ ਲੋਕ ਉਸ ਦੇ ਸਮਰਥਨ ‘ਚ ਖੜ੍ਹੇ ਨਜ਼ਰ ਆ ਰਹੇ ਹਨ।