ਪੰਜਾਬ ‘ਚ ਸਵੇਰੇ ਹੀ ਬਦਲਿਆ ਮੌਸਮ ਦਾ ਮਿਜਾਜ਼, ਕਈ ਜ਼ਿਲ੍ਹਿਆਂ ਵਿੱਚ ਹੋ ਰਹੀ ਹੈ ਤੇਜ਼ ਬਾਰਿਸ਼, ਭਾਰੀ ਮੀਂਹ ਦਾ ਅਲਰਟ ਜਾਰੀ

ਮੌਸਮ ਵਿਭਾਗ,1 ਅਗਸਤ 2024

ਪੰਜਾਬ ‘ਚ ਅੱਜ ਸਵੇਰ ਤੋਂ ਹੀ ਕਈ ਜ਼ਿਲਿਆਂ ‘ਚ ਤੇਜ਼ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ‘ਚ ਬਦਲਾਅ ਆਇਆ ਹੈ।ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ, ਜਦੋਂ ਕਿ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਕਾਰਨ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਅਗਲੇ ਕੁਝ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਰਹੇਗਾ।

ਪੰਜਾਬ ਸਮੇਤ ਵੱਖ-ਵੱਖ ਸੂਬਿਆਂ ‘ਚ ਹੁਣ ਸਾਵਣ ਦੇ ਮਹੀਨੇ ‘ਚ ਮਾਨਸੂਨ ਦਾ ਰੰਗ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਅੰਕੜਿਆਂ ਅਨੁਸਾਰ ਪੰਜਾਬ-ਚੰਡੀਗੜ੍ਹ ਅਤੇ ਹਰਿਆਣਾ ਵਿੱਚ ਪਿਛਲੇ 24 ਘੰਟਿਆਂ ਦੌਰਾਨ 155 ਐਮਐਮ ਮੀਂਹ ਦਰਜ ਕੀਤਾ ਗਿਆ, ਜਿਸ ਕਾਰਨ ਮੌਸਮ ਵਿੱਚ ਰਾਹਤ ਮਿਲੀ ਹੈ। ਮੀਂਹ ਪੈਣ ਵਾਲੇ ਜ਼ਿਲ੍ਹਿਆਂ ਵਿੱਚ ਪਟਿਆਲਾ, ਲੁਧਿਆਣਾ, ਗੁਰਦਾਸਪੁਰ, ਆਨੰਦਪੁਰ ਸਾਹਿਬ ਆਦਿ ਸ਼ਾਮਲ ਹਨ। ਮੌਸਮ ਵਿਭਾਗ ਚੰਡੀਗੜ੍ਹ ਅਤੇ ਸ਼ਿਮਲਾ 5 ਅਗਸਤ ਤੱਕ ਹਿਮਾਚਲ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਹੈ।ਸ਼ੁੱਕਰਵਾਰ ਨੂੰ ਇਹ ਅਲਰਟ ਹਿਮਾਚਲ ਦੇ ਨਾਲ ਲੱਗਦੇ ਜ਼ਿਲਿਆਂ ਤੱਕ ਸੀਮਤ ਰਹੇਗਾ।