ਕੇਰਲ ਦੇ ਵਾਇਨਾਡ ਜ਼ਿਲੇ ਦੇ ਮੇਪਦੀ ਨੇੜੇ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 276 ਹੋਈ, ਸੈਂਕੜੇ ਲੋਕ ਅਜੇ ਵੀ ਲਾਪਤਾ

1 ਅਗਸਤ 2024

ਕੇਰਲ ਦੇ ਵਾਇਨਾਡ ਜ਼ਿਲੇ ਦੇ ਮੇਪਦੀ ਨੇੜੇ ਪਹਾੜੀ ਖੇਤਰਾਂ ਵਿੱਚ ਭਿਆਨਕ ਜ਼ਮੀਨ ਖਿਸਕਣ ਦੀ ਲੜੀ ਤੋਂ ਬਾਅਦ ਵੀਰਵਾਰ ਸਵੇਰ ਤੱਕ ਮਰਨ ਵਾਲਿਆਂ ਦੀ ਗਿਣਤੀ 276 ਹੋ ਗਈ ਹੈ, ਜਦੋਂ ਕਿ 200 ਤੋਂ ਵੱਧ ਜ਼ਖਮੀ ਹੋਏ ਹਨ। ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਪੁਸ਼ਟੀ ਕੀਤੀ ਹੈ ਕਿ ਸੈਂਕੜੇ ਲੋਕ ਅਜੇ ਵੀ ਲਾਪਤਾ ਹਨ, ਜਦਕਿ 1,500 ਤੋਂ ਵੱਧ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਤੋਂ ਬਚਾਇਆ ਗਿਆ ਹੈ। ਮੁੱਖ ਮੰਤਰੀ ਵਿਜਯਨ ਇਸ ਸਮੇਂ ਮੁੱਖ ਸਕੱਤਰ ਡਾ. ਵੀ. ਵੇਣੂ ਅਤੇ ਡੀਜੀਪੀ ਸ਼ੇਖ ਦਰਵੇਸ਼ ਸਾਹਿਬ ਦੇ ਨਾਲ ਕੋਜ਼ੀਕੋਡ ਤੋਂ ਵਾਇਨਾਡ ਦੀ ਯਾਤਰਾ ਕਰ ਰਹੇ ਹਨ।ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਅਤੇ ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ , ਪ੍ਰਿਯੰਕਾ ਗਾਂਧੀ ਵਾਡਰਾ ਦੇ ਨਾਲ , ਪ੍ਰਭਾਵਿਤ ਪਰਿਵਾਰਾਂ ਨਾਲ ਮਿਲਣ ਲਈ ਰਾਹਤ ਕੈਂਪਾਂ ਅਤੇ ਮੈਡੀਕਲ ਕਾਲਜ ਦਾ ਦੌਰਾ ਕਰਨ ਵਾਲੇ ਹਨ। ਖੋਜ ਅਤੇ ਬਚਾਅ ਕਾਰਜ ਜਾਰੀ ਹਨ।