ਪੰਜਾਬ ਦੇ ਅੱਜ 2 ਜ਼ਿਲ੍ਹਿਆਂ ‘ਚ ਯੈਲੋ ਅਲਰਟ, 5‘ਚ ਭਾਰੀ ਮੀਂਹ ਪਵੇਗਾ।

 ਮੌਸਮ ਵਿਭਾਗ,2 ਅਗਸਤ 2024

ਅੱਜ ਪੰਜਾਬ ਦੇ 2 ਜ਼ਿਲ੍ਹਿਆਂ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦੋਂ ਕਿ ਇਨ੍ਹਾਂ ਦੋ ਜ਼ਿਲ੍ਹਿਆਂ ਤੋਂ ਇਲਾਵਾ ਗੁਰਦਾਸਪੁਰ, ਨਵਾਂ ਸ਼ਹਿਰ ਅਤੇ ਰੂਪਨਗਰ ਵਿੱਚ 50 ਤੋਂ 75 ਫੀਸਦੀ ਅਤੇ ਬਾਕੀ ਰਾਜਾਂ ਵਿੱਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, ਜੁਲਾਈ ਦੇ ਮਹੀਨੇ ਵਿੱਚ ਮਾਨਸੂਨ ਸੁਸਤ ਰਿਹਾ, ਪਰ ਅਗਸਤ ਵਿੱਚ ਚੰਗੀ ਬਾਰਸ਼ ਦੀ ਉਮੀਦ ਹੈ। ਪੰਜਾਬ ਵਿੱਚ 1 ਜੁਲਾਈ ਦੀ ਸਵੇਰ ਤੱਕ 15.4 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਜਦੋਂ ਕਿ ਸ਼ਾਮ ਤੱਕ ਬਠਿੰਡਾ ਵਿੱਚ 88 ਮਿਲੀਮੀਟਰ, ਫਰੀਦਕੋਟ ਵਿੱਚ 43 ਮਿਲੀਮੀਟਰ, ਫਾਜ਼ਿਲਕਾ ਵਿੱਚ 24.5 ਮਿਲੀਮੀਟਰ, ਫਿਰੋਜ਼ਪੁਰ ਵਿੱਚ 6 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 11 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਵੀਰਵਾਰ ਸ਼ਾਮ ਤੱਕ ਸੂਬੇ ਦੇ ਤਾਪਮਾਨ ‘ਚ 5.8 ਡਿਗਰੀ ਦੀ ਭਾਰੀ ਗਿਰਾਵਟ ਦਰਜ ਕੀਤੀ ਗਈ।