ਅਮਰੀਕਾ ਵਿੱਚ ਡੈਮੋਕ੍ਰੇਟਿਕ ਪਾਰਟੀ ਤੋਂ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਚੁਣੇ ਜਾਣ ਲਈ ਵੋਟਿੰਗ ਹੋਈ ਸ਼ੁਰੂ

2 ਅਗਸਤ 2024

  ਅਮਰੀਕਾ ਵਿਚ ਡੈਮੋਕ੍ਰੇਟਿਕ ਪਾਰਟੀ ਤੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਚੁਣੇ ਜਾਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਸ ਵਿਚ ਉਪ-ਰਾਸ਼ਟਰਪਤੀ ਕਮਲਾ ਹੈਰਿਸ ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। ਡੈਮੋਕ੍ਰੇਟਿਕ ਪਾਰਟੀ ਦੇ ਪ੍ਰਤੀਨਿਧ ਭਾਰਤੀ ਸਮੇਂ ਅਨੁਸਾਰ 6 ਅਗਸਤ ਸਵੇਰੇ 4 ਵਜੇ ਤੱਕ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਚੁਣਨ ਲਈ ਵੋਟ ਪਾ ਸਕਦੇ ਹਨ। ਇਸ ਤੋਂ ਬਾਅਦ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਕਮਲਾ ਹੈਰਿਸ ਨੂੰ ਇਸ ਅਹੁਦੇ ਦੀ ਉਮੀਦਵਾਰ ਬਣਨ ਲਈ 1976 ਵੋਟਾਂ ਦੀ ਜ਼ਰੂਰਤ ਹੋਵੇਗੀ। ਜਾਣਕਾਰੀ ਅਨੁਸਾਰ 6 ਅਗਸਤ ਨੂੰ ਵੋਟਿੰਗ ਖ਼ਤਮ ਹੋਣ ਤੋਂ ਬਾਅਦ ਕਮਲਾ ਉਪ-ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਦੇ ਨਾਂਅ ਦਾ ਵੀ ਐਲਾਨ ਕਰ ਸਕਦੀ ਹੈ।