ਹਿਮਾਚਲ ਪ੍ਰਦੇਸ਼ ‘ਚ ਮਾਨਸੂਨ ਦਾ ਕਹਿਰ: 8 ਮੌਤਾਂ, 53 ਲਾਪਤਾ; ਬਚਾਅ ਕਾਰਜ ਜਾਰੀ
ਹਿਮਾਚਲ ਪ੍ਰਦੇਸ਼,3 ਅਗਸਤ 2024
ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਮੀਂਹ ਕਾਰਨ ਭਿਆਨਕ ਹੜ੍ਹ ਆ ਗਏ ਹਨ, ਜਿਸ ਕਾਰਨ 8 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ, 53 ਲੋਕ ਅਜੇ ਵੀ ਲਾਪਤਾ ਹਨ ਅਤੇ ਸ਼ਨੀਵਾਰ ਤੱਕ 6 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਹੜ੍ਹਾਂ ਤੋਂ ਬਾਅਦ ਆਈ ਤਬਾਹੀ ਨੇ ਹਿਮਾਚਲ ਪ੍ਰਦੇਸ਼ ਦੇ ਕੁੱਲੂ, ਮੰਡੀ ਅਤੇ ਸ਼ਿਮਲਾ ਖੇਤਰਾਂ ਵਿੱਚ ਵਿਆਪਕ ਤਬਾਹੀ ਮਚਾਈ।