SGPC ਦਫਤਰ ‘ਚ 2 ਮੁਲਾਜ਼ਮਾਂ ਵਿਚਾਲੇ ਹੋਈ ਖੂਨੀ ਝੜਪ…ਮੁਲਾਜ਼ਮ ਦਰਬਾਰਾ ਸਿੰਘ ਦਾ ਕਤਲ

ਪੰਜਾਬ ਨਿਊਜ਼,3 ਅਗਸਤ 2024

ਅੰਮ੍ਰਿਤਸਰ ਵਿੱਚ SGPC ਦਫਤਰ ਵਿੱਚ ਮੁਲਾਜ਼ਮ ਆਪਸ ਵਿੱਚ ਭਿੜ ਗਏ ਹਨ। 2 ਮੁਲਾਜ਼ਮਾਂ ਵਿਚਾਲੇ ਖੂਨੀ ਝੜਪ ਹੋਈ ਹੈ, ਮਿਲੀ ਜਾਣਕਾਰੀ ਦੇ ਮੁਤਾਬਕ ਖਾਣਾ ਖਾਂਦੇ ਸਮੇਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ, ਜਿਸ ਦੌਰਾਨ ਇੱਕ ਮੁਲਾਜ਼ਮ ਵੱਲੋਂ ਦੂਜੇ ਮੁਲਾਜ਼ਮ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ SGPC ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ।ਦਰਬਾਰਾ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ