CM ਮਾਨ ਨੇ ਸ਼ਹੀਦ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇਕ ਕਰੋੜ ਰੁਪਏ ਦੇ ਬੀਮੇ ਦਾ ਚੈੱਕ
ਪੰਜਾਬ ਨਿਊਜ਼,3 ਅਗਸਤ 2024
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਕੁਰਬਾਨ ਕਰਨ ਵਾਲੇ ਹੋਮਗਾਰਡ ਜਵਾਨ ਜਸਪਾਲ ਸਿੰਘ ਦੇ ਪਰਿਵਾਰ ਨੂੰ ਅੱਜ ਇਕ ਕਰੋੜ ਰੁਪਏ ਦਾ ਬੀਮਾ ਸੁਰੱਖਿਆ ਦਾ ਚੈੱਕ ਦਿੱਤਾ।
ਪਰਿਵਾਰ ਨੂੰ ਚੈੱਕ ਸੌਂਪਦਿਆਂ ਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸ਼ਹੀਦ ਦਾ ਪੁੱਤਰ ਪਹਿਲਾਂ ਹੀ ਪੁਲਿਸ ਬਲ ਵਿੱਚ ਸਿਪਾਹੀ ਵਜੋਂ ਭਰਤੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਦੀ ਸੁਲਤਾਨਪੁਰ ਲੋਧੀ ਵਿਖੇ ਡਿਊਟੀ ਨਿਭਾਉਂਦੇ ਹੋਏ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੱਜ ਐਚ.ਡੀ.ਐਫ.ਸੀ. ਬੈਂਕ ਰਾਹੀਂ ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਕੀਤੀ ਗਈ।