ਕਿਸਾਨਾਂ ਦੇ ਹਿੱਤ ‘ਚ ਹਰਿਆਣਾ ਸਰਕਾਰ ਦਾ ਵੱਡਾ ਫੈਸਲਾ; ਹੁਣ ਸਾਰੀਆਂ ਫਸਲਾਂ MSP ‘ਤੇ ਖਰੀਦਣ ਦਾ ਐਲਾਨ
5 ਅਗਸਤ 2024
ਹਰਿਆਣਾ ਦੇ ਸੀਐਮ ਸੈਣੀ ਨੇ ਕਿਸਾਨਾਂ ਲਈ ਵੱਡਾ ਐਲਾਨ ਕਰਦਿਆਂ ਕਿਸਾਨਾਂ ਦਾ 133 ਕਰੋੜ 55 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਬੰਦ ਪਏ ਟਿਊਬਵੈੱਲਾਂ ਨੂੰ ਮੁੜ ਚਾਲੂ ਕਰਨ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਸੂਬੇ ਦੀਆਂ ਸਾਰੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੇਗੀ। ਮੁੱਖ ਮੰਤਰੀ ਦੇ ਇਸ ਫੈਸਲੇ ਤੋਂ ਬਾਅਦ ਸੀਨੀਅਰ ਨੇਤਾਵਾਂ ਦੀਆਂ ਪ੍ਰਤੀਕਿਰਿਆਵਾਂ ਵੀ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਲੈ ਕੇ ਕੀਤੇ ਗਏ ਐਲਾਨਾਂ ‘ਤੇ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਹਰਿਆਣਾ ਦੇ ਕਿਸਾਨਾਂ ਲਈ ਸਰਕਾਰ ਦਾ ਵੱਡਾ ਤੋਹਫਾ ਹੈ। ਜੋ ਕਿ ਸਾਰੀਆਂ ਫਸਲਾਂ ਐਮਐਸਪੀ ‘ਤੇ ਖਰੀਦਣ ਜਾ ਰਿਹਾ ਹੈ।
ਇਸ ਤੋਂ ਇਲਾਵਾ ਇੱਕ ਹੋਰ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ 133 ਕਰੋੜ ਰੁਪਏ ਦੇ ਬਕਾਏ ਮੁਆਫ਼ ਕੀਤੇ ਜਾਣਗੇ। ਸੈਣੀ ਕੁਰੂਕਸ਼ੇਤਰ ਜ਼ਿਲ੍ਹੇ ਵਿੱਚ ਆਯੋਜਿਤ ਥਾਨੇਸਰ ਵਿਧਾਨ ਸਭਾ ਦੀ ਜਨ ਸਭਾ ਨੂੰ ਸੰਬੋਧਨ ਕਰ ਰਹੇ ਸਨ, ਜਿਸ ਦੇ ਨਾਲ ਹੀ ਭਾਜਪਾ ਦੀ ਹਰਿਆਣਾ ਵਿਧਾਨ ਸਭਾ ਚੋਣ ਮੁਹਿੰਮ ਵੀ ਸ਼ੁਰੂ ਹੋ ਗਈ ਸੀ।