ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਫਿਰ ਵਿਗੜ ਗਈ, ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ
ਨਵੀਂ ਦਿੱਲੀ,7 ਅਗਸਤ 2024
ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਫਿਰ ਵਿਗੜ ਗਈ ਹੈ। ਉਨ੍ਹਾਂ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਉਸ ਦੀ ਹਾਲਤ ਸਥਿਰ ਹੈ। 96 ਸਾਲਾ ਲਾਲ ਕ੍ਰਿਸ਼ਨ ਅਡਵਾਨੀ ਇਸ ਸਮੇਂ ਡਾਕਟਰਾਂ ਦੀ ਨਿਗਰਾਨੀ ਹੇਠ ਹਨ। ਲਾਲ ਕ੍ਰਿਸ਼ਨ ਅਡਵਾਨੀ ਨੂੰ ਕੱਲ ਇੰਦਰਪ੍ਰਸਥ ਅਪੋਲੋ ਹਸਪਤਾਲ ਦੇ ਨਿਊਰੋਲੋਜੀ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਸੀ।
ਜਾਣਕਾਰੀ ਅਨੁਸਾਰ ਅਡਵਾਨੀ (96) ਨੂੰ ਅੱਜ ਇੱਥੇ ਅਪੋਲੋ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਜੁਲਾਈ ਦੇ ਪਹਿਲੇ ਹਫ਼ਤੇ ਵੀ, ਅਡਵਾਨੀ ਨੂੰ ਇਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਦੋ ਦਿਨ ਡਾਕਟਰੀ ਨਿਗਰਾਨੀ ਹੇਠ ਰੱਖਣ ਤੋਂ ਬਾਅਦ (ਹਸਪਤਾਲ ਤੋਂ) ਛੁੱਟੀ ਦੇ ਦਿੱਤੀ ਗਈ ਸੀ। ਉਨ੍ਹਾਂ ਨੂੰ ਨਿਊਰੋਲੋਜੀ ਵਿਭਾਗ ਦੇ ਸੀਨੀਅਰ ਕੰਸਲਟੈਂਟ ਡਾ: ਵਿਨੀਤ ਸੂਰੀ ਦੀ ਨਿਗਰਾਨੀ ਹੇਠ ਰੱਖਿਆ ਗਿਆ |