ਅਰਵਿੰਦ ਕੇਜਰੀਵਾਲ ਦੀ ਕੋਰਟ ਵਿੱਚ ਪੇਸ਼ੀ, 20 ਅਗਸਤ ਤੱਕ ਨਿਆਇਕ ਹਿਰਾਸਤ ਵਿਚ ਵਾਧਾ

ਦਿੱਲੀ,8 ਅਗਸਤ 202

ਦਿੱਲੀ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ।

ਅਦਾਲਤ ਵੱਲੋਂ 12 ਅਗਸਤ ਨੂੰ ਮਾਮਲੇ ਵਿੱਚ ਕੇਜਰੀਵਾਲ ਖ਼ਿਲਾਫ਼ ਸੀਬੀਆਈ ਵੱਲੋਂ ਦਾਇਰ ਪੂਰਕ ਚਾਰਜਸ਼ੀਟ ’ਤੇ ਵਿਚਾਰ ਕਰਨ ਦੀ ਉਮੀਦ ਹੈ।