ਮਨੀਸ਼ ਸਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ,17 ਮਹੀਨਿਆਂ ਬਾਅਦ ਮਿਲੀ ਜਮਾਨਤ

9 ਅਗਸਤ 2024

ਸੁਪਰੀਮ ਕੋਰਟ ਨੇ ਅੱਜ ਸ਼ਰਾਬ ਨੀਤੀ ਕੇਸ ਦੇ ਸਬੰਧ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਦਾਲਤ ਨੇ ਸ਼ਰਾਬ ਨੀਤੀ ਕੇਸ ਦੀ ਸੁਣਵਾਈ ਸ਼ੁਰੂ ਕਰਨ ਵਿੱਚ ਦੇਰੀ ਨੂੰ ਦੇਖਦੇ ਹੋਏ ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ ਵਿੱਚ ਸਿਸੋਦੀਆ ਵੱਲੋਂ ਦਾਇਰ ਜ਼ਮਾਨਤ ਅਰਜ਼ੀਆਂ ਨੂੰ ਮਨਜ਼ੂਰੀ ਦੇ ਦਿੱਤੀ। ਅਦਾਲਤ ਨੇ ਕਿਹਾ , “ਸਾਨੂੰ ਪਤਾ ਲੱਗਾ ਹੈ ਕਿ ਲਗਭਗ 17 ਮਹੀਨਿਆਂ ਦੀ ਲੰਮੀ ਕੈਦ ਅਤੇ ਮੁਕੱਦਮੇ ਦੀ ਸੁਣਵਾਈ ਸ਼ੁਰੂ ਨਾ ਹੋਣ ਕਾਰਨ, ਅਪੀਲਕਰਤਾ ਨੂੰ ਤੇਜ਼ੀ ਨਾਲ ਸੁਣਵਾਈ ਦੇ ਅਧਿਕਾਰ ਤੋਂ ਵਾਂਝਾ ਕਰ ਦਿੱਤਾ ਗਿਆ ਹੈ।ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਸੀ ਅਤੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ਨੂੰ ਹੁਣ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਗਈ ਹੈ।