ਮੁੱਖ ਖ਼ਬਰਾਂਪੰਜਾਬ

ਸ਼੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰ ਬਲਬੀਰ ਸਿੰਘ ਦੀ ਮੌਤ, ਰਸੋਈ’ਚ ਕੜਾਹੇ ਵਿੱਚ ਡਿੱਗਣ ਨਾਲ ਵਾਪਰਿਆ ਸੀ ਹਾਦਸਾ

ਪੰਜਾਬ ਨਿਊਜ਼,10 ਅਗਸਤ 2024

ਪੰਜਾਬ ਦੇ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਡਿੱਗਣ ਵਾਲੇ ਸੇਵਾਦਾਰ ਬਲਬੀਰ ਸਿੰਘ ਦੀ 8 ਦਿਨਾਂ ਦੇ ਇਲਾਜ ਤੋਂ ਬਾਅਦ ਮੌਤ ਹੋ ਗਈ। 3 ਅਗਸਤ ਦੀ ਰਾਤ ਨੂੰ ਸੇਵਾ ਕਰਦੇ ਸਮੇਂ ਪੈਰ ਤਿਲਕਣ ਨਾਲ ਦਾਲ ਦੇ ਕੜਾਹੇ ਵਿੱਚ ਡਿੱਗਣ ਨਾਲ ਬਲਬੀਰ ਸਿੰਘ ਦਾ ਸਰੀਰ ਬੂਰੀ ਤਰ੍ਹਾਂ ਝੁਲਸ ਗਿਆ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਅੰਮ੍ਰਿਤਸਰ ਵੱਲਾ ਸਥਿਤ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅਤੇ ਕਈ ਦਿਨ ਇਲਾਜ ਚੱਲਿਆ ਅਤੇ ਅੱਜ ਬਲਬੀਰ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ, ਅੱਜ ਲੇਹਲ ਪਿੰਡ ਗੁਰਦਾਸਪੁਰ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ।।