ਯੂਥ ਫੈਡਰਸ਼ਨ ਦੇ ਪ੍ਰਧਾਨ ਪਰਮਜੀਤ ਸਿੰਘ ਖ਼ਾਲਸਾ ਨਹੀਂ ਰਹੇ

 

ਲੁਧਿਆਣਾ, 10 ਅਗਸਤ –

ਸਿੱਖ ਸਟੂਡੈਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ ਦਾ ਅੱਜ ਰਾਤ ਦੇਰ ਰਾਤ ਦਿਹਾਂਤ ਹੋ ਗਿਆ। ਉਨ੍ਹਾਂ रा ਅੰਤਿਮ ਸੰਸਕਾਰ ਉਨ੍ਹਾਂ ਦੇ ਬੱਚਿਆਂ ਦੇ ਅਮਰੀਕਾ ਤੋਂ ਆਉਣ ਤੋਂ ਬਾਅਦ ਕੀਤਾ ਜਾਵੇਗਾ। ਪਿਛਲੇ ਕੁੱਝ ਸਮੇਂ ਤੋਂ ਭਾਈ ਖਾਲਸਾ ਹਸਪਤਾਲ ਵਿਚ ਜ਼ੇਰੇ ਇਲਾਜ ਸਨ, ਪਰ ਠੀਕ ਹੋਣ ਉਪਰੰਤ ਉਹ ਘਰ ਆ ਗਏ ਸਨ। ਅੱਜ ਦੇਰ ਸ਼ਾਮ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਤੇ ਗੰਭੀਰ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ।