ਬਿਹਾਰ ਦੇ ਜਹਾਨਾਬਾਦ ‘ਚ ਬਾਬਾ ਸਿੱਧੇਸ਼ਵਰ ਨਾਥ ਮੰਦਰ ‘ਚ ਮਚੀ ਭਗਦੜ, 7 ਲੋਕਾ ਦੀ ਮੌਤ, ਕਈ ਜ਼ਖਮੀ
ਪਟਨਾ,12 ਅਗਸਤ 2024
ਬਿਹਾਰ ਦੇ ਜਹਾਨਾਬਾਦ ‘ਚ ਸਥਿਤ ਬਾਬਾ ਸਿੱਧੇਸ਼ਵਰ ਨਾਥ ਦੇ ਮੰਦਰ ‘ਚ ਅਚਾਨਕ ਮਚੀ ਭਗਦੜ ਕਾਰਨ 7 ਲੋਕਾਂ ਦੀ ਮੌਤ ਹੋ ਗਈ । ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ। ਜਦੋਂਕਿ ਇਸ ਹਾਦਸੇ ਵਿੱਚ 35 ਸ਼ਰਧਾਲੂ ਜ਼ਖ਼ਮੀ ਹੋ ਗਏ ਹਨ। ਫਿਲਹਾਲ ਜਹਾਨਾਬਾਦ ਸਦਰ ਹਸਪਤਾਲ ‘ਚ 7 ਲਾਸ਼ਾਂ ਲਿਆਂਦੀਆਂ ਗਈਆਂ ਹਨ ਅਤੇ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਸਾਵਣ ਦੇ ਮਹੀਨੇ ਵੱਡੀ ਗਿਣਤੀ ਵਿਚ ਸ਼ਰਧਾਲੂ ਬਾਬਾ ਸਿੱਧੇਸ਼ਵਰ ਨਾਥ ਦੇ ਮੰਦਰ ਵਿਚ ਜਲਾਭਿਸ਼ੇਕ ਕਰਨ ਆਉਂਦੇ ਹਨ। ਰਾਤ ਨੂੰ ਭਗਦੜ ਮੱਚੀ। ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ।
ਜਹਾਨਾਬਾਦ ਪੁਲਿਸ ਇੰਸਪੈਕਟਰ ਨੇ ਹੁਣੇ ਹੀ 7 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਜਦਕਿ 35 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਦਾ ਸਥਾਨਕ ਮਖਦੂਮਪੁਰ ਅਤੇ ਸਦਰ ਹਸਪਤਾਲਾਂ ‘ਚ ਇਲਾਜ ਚੱਲ ਰਿਹਾ ਹੈ। ਇਕ ਵਿਅਕਤੀ ਨੇ ਦੱਸਿਆ ਕਿ ਭਗਦੜ ਵਿਚ ਉਸ ਦੀ ਇਕ ਔਰਤ ਰਿਸ਼ਤੇਦਾਰ ਦੀ ਮੌਤ ਹੋ ਗਈ ਸੀ। ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਅਜਿਹਾ ਹੋਇਆ। ਉੱਥੇ ਮੌਜੂਦ ਲੋਕਾਂ ਨੇ ਮੈਨੂੰ ਦੱਸਿਆ ਕਿ ਪ੍ਰਸ਼ਾਸਨ ਨੇ ਸੁਰੱਖਿਆ ਲਈ ਨੈਸ਼ਨਲ ਕੈਡੇਟ ਕੋਰ ਦੇ ਲੋਕਾਂ ਨੂੰ ਤਾਇਨਾਤ ਕੀਤਾ ਸੀ ਅਤੇ ਉਨ੍ਹਾਂ ਨੇ ਸ਼ਰਧਾਲੂਆਂ ‘ਤੇ ਲਾਠੀਆਂ ਦੀ ਵਰਤੋਂ ਕੀਤੀ। ਜਿਸ ਕਾਰਨ ਲੋਕ ਭੱਜਣ ਲੱਗੇ ਅਤੇ ਕੁਝ ਲੋਕ ਡਿੱਗ ਪਏ। ਇਹ ਪੂਰੀ ਤਰ੍ਹਾਂ ਪ੍ਰਸ਼ਾਸਨ ਦੀ ਗਲਤੀ ਹੈ।