ਬੀਆਰਐਸ ਨੇਤਾ ਕਵਿਤਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ,SC ਨੇ ED ਅਤੇ CBI ਤੋਂ ਜਵਾਬ ਮੰਗਿਆ ਜਵਾਬ
12 ਅਗਸਤ 2024
ਸੁਪਰੀਮ ਕੋਰਟ ਨੇ ਸੋਮਵਾਰ (12 ਅਗਸਤ) ਨੂੰ ਬੀਆਰਐਸ ਨੇਤਾ ਕਵਿਤਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਸ ਦੌਰਾਨ ਅਦਾਲਤ ਨੇ ਕਵਿਤਾ ਦੀ ਜ਼ਮਾਨਤ ਪਟੀਸ਼ਨ ‘ਤੇ ਈਡੀ ਅਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ।ਇਸ ਤੋਂ ਪਹਿਲਾਂ 1 ਜੁਲਾਈ ਨੂੰ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਕੇ ਕਵਿਤਾ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਦੋਸ਼ੀ ਹੈ।ਇਸ ਮਾਮਲੇ ਵਿੱਚ ਅਦਾਲਤ ਨੇ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਲਈ 20 ਅਗਸਤ ਦੀ ਤਰੀਕ ਤੈਅ ਕੀਤੀ ਹੈ।