ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ;ਇਸ ਦਿਨ ਹੋ ਸਕਦਾ ਹੈ ਵੱਡਾ ਐਲਾਨ
ਪੰਜਾਬ ਨਿਊਜ਼,12 ਅਗਸਤ 2024
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਚੰਡੀਗੜ੍ਹ ‘ਚ ਹੋਣ ਜਾ ਰਹੀ ਹੈ। ਇਹ ਮੀਟਿੰਗ ਬੁੱਧਵਾਰ ਯਾਨੀ 14 ਅਗਸਤ 2024 ਨੂੰ ਹੋਣ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ (ਨੰਬਰ 44 ਸੈਕਟਰ-2 ਚੰਡੀਗੜ੍ਹ) ਵਿਖੇ ਬੁੱਧਵਾਰ ਸਵੇਰੇ 10 ਵਜੇ ਇੱਕ ਅਹਿਮ ਮੀਟਿੰਗ ਹੋਵੇਗੀ। ਇਸ ਦੌਰਾਨ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਹੋਰ ਅਹਿਮ ਮੁੱਦਿਆਂ ‘ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਕਈ ਅਹਿਮ ਫੈਸਲਿਆਂ ਨੂੰ ਵੀ ਪ੍ਰਵਾਨਗੀ ਦੇ ਸਕਦੀ ਹੈ। ਇਸ ਦੌਰਾਨ ਨਵੇਂ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਸੈਸ਼ਨ 12 ਸਤੰਬਰ ਤੋਂ ਪਹਿਲਾਂ ਲਿਆਉਣਾ ਜ਼ਰੂਰੀ ਹੈ।