ਨਿੱਜੀ ਹਸਪਤਾਲ ਮਰੀਜ਼ ਤੋਂ ਸੀ. ਜੀ. ਐੱਚ. ਐੱਸ. ਰੇਟ ਤੋਂ ਜਿਆਦਾ ਚਾਰਜ ਕਰਨਗੇ ਤਾਂ ਹੋਵੇਗੀ ਕਾਰਵਾਈ -ਡਿਪਟੀ ਕਮਿਸ਼ਨਰ
-ਕਿਹਾ! ਪੰਜਾਬ ਸਰਕਾਰ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਜਾਰੀ
-ਕਰਫਿਊ ਢਿੱਲ ਕਾਰਨ ਸ਼ੁਰੂ ਹੋਏ ਕੰਮਾਂ ਨਾਲ 30 ਹਜ਼ਾਰ ਤੋਂ ਵਧੇਰੇ ਲੋਕਾਂ ਨੂੰ ਮੁੜ ਰੋਜ਼ਗਾਰ ਨਾਲ ਜੋੜਿਆ
-100 ਤੋਂ ਵਧੇਰੇ ਪ੍ਰਵਾਸੀ ਮਜ਼ਦੂਰਾਂ ਨੂੰ ਫੜ• ਕੇ ਸ਼ੈਲਟਰ ਹੋਮਾਂ ਵਿੱਚ ਭਿਜਵਾਇਆ
ਲੁਧਿਆਣਾ, 22 ਅਪ੍ਰੈਲ ( ਨਿਊਜ਼ ਪੰਜਾਬ )-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਜੋ ਮਰੀਜ਼ ਨਿੱਜੀ ਹਸਪਤਾਲਾਂ ਵਿੱਚ ਇਲਾਜ਼ ਕਰਵਾਉਂਦੇ ਹਨ, ਉਸ ਬਾਰੇ ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਕੋਈ ਵੀ ਨਿੱਜੀ ਹਸਪਤਾਲ ਅਜਿਹੇ ਮਰੀਜ਼ਾਂ ਤੋਂ ਸੀ. ਜੀ. ਐੱਚ. ਐੱਸ. ਰੇਟਾਂ ਤੋਂ ਜਿਆਦਾ ਚਾਰਜ ਨਹੀਂ ਕਰ ਸਕਦਾ। ਉਲੰਘਣਾ ਕਰਨ ਵਾਲੇ ਹਸਪਤਾਲਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਜ਼ਿਲ•ਾ ਲੁਧਿਆਣਾ ਵਿੱਚ ਮਿਤੀ 22 ਅਪ੍ਰੈੱਲ ਤੱਕ 1196 ਨਮੂਨੇ ਲਏ ਗਏ ਹਨ, ਜਿਨ•ਾਂ 1136 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ। ਇਨ•ਾਂ ਵਿੱਚ 19 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਿਨ•ਾਂ ਵਿੱਚੋਂ 16 ਜ਼ਿਲ•ਾ ਲੁਧਿਆਣਾ ਨਾਲ ਅਤੇ ਬਾਕੀ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਕੁੱਲ 5 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਚਾਰ ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ, ਜਿਨ•ਾਂ ਵਿੱਚੋਂ 3 ਲੁਧਿਆਣਾ ਨਾਲ ਸੰਬੰਧਤ ਅਤੇ ਇੱਕ ਹੋਰ ਜ਼ਿਲ•ੇ ਨਾਲ ਸੰਬੰਧਤ ਹੈ। ਹੁਣ ਜ਼ਿਲ•ਾ ਲੁਧਿਆਣਾ ਵਿੱਚ 10 ਮਰੀਜ਼ਾਂ ਦਾ ਇਲਾਜ਼ ਜਾਰੀ ਹੈ।
ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ ‘ਤੇ ਦਿੱਤੀ ਕਰਫਿਊ ਢਿੱਲ ਨਾਲ ਜ਼ਿਲ•ਾ ਲੁਧਿਆਣਾ ਵਿੱਚ ਸ਼ਰਤਾਂ ਪੂਰੀਆਂ ਕਰਨ ਵਾਲੀ ਯੋਗ ਸਨਅਤਾਂ ਨੂੰ ਕੰਮ ਸ਼ੁਰੂ ਕਰਨ ਦੀ ਆਗਿਆ ਦਿੱਤੀ ਗਈ ਹੈ, ਜਿਸ ਨਾਲ 30 ਹਜ਼ਾਰ ਤੋਂ ਵਧੇਰੇ ਮਜ਼ਦੂਰਾਂ ਜਾਂ ਲੇਬਰ ਨੂੰ ਮੁੜ ਕੰਮ ਨਾਲ ਜੋੜਿਆ ਗਿਆ ਹੈ। ਇਸ ਤੋਂ ਇਲਾਵਾ ਗਲਾਡਾ, ਨਗਰ ਨਿਗਮ, ਨਗਰ ਸੁਧਾਰ, ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਅਧੂਰੇ ਪਏ ਕੰਮਾਂ ਨੂੰ ਵੀ ਚੈੱਕ ਕਰਵਾ ਕੇ ਮੁੜ ਤੋਂ ਚਾਲੂ ਕਰਵਾ ਦਿੱਤਾ ਗਿਆ ਹੈ।
ਉਨ•ਾਂ ਦੱਸਿਆ ਕਿ ਬੀਤੇ ਦਿਨੀਂ ਲੇਬਰ ਮੂਵਮੈਂਟ ਦੀ ਖ਼ਬਰ ਮਿਲਦਿਆਂ ਦੀ ਜ਼ਿਲ•ਾ ਪ੍ਰਸਾਸ਼ਨ ਨੇ ਤੁਰੰਤ ਹਰਕਤ ਕੀਤੀ ਅਤੇ ਜ਼ਿਲ•ਾ ਲੁਧਿਆਣਾ ਤੋਂ ਬਾਹਰ ਜਾਣ ਦੀ ਕੋਸ਼ਿਸ਼ ਕਰਨ ਵਾਲੇ 100 ਤੋਂ ਵਧੇਰੇ ਪ੍ਰਵਾਸੀ ਮਜ਼ਦੂਰਾਂ ਨੂੰ ਫੜ• ਕੇ ਉਨ•ਾਂ ਨੂੰ ਨੇੜਲੇ ਸ਼ੈਲਟਰ ਹੋਮਾਂ ਵਿੱਚ ਭਿਜਵਾ ਦਿੱਤਾ ਗਿਆ ਹੈ। ਉਨ•ਾਂ ਸਪੱਸ਼ਟ ਕੀਤਾ ਕਿ ਕਰਫਿਊ/ਲੌਕਡਾਊਨ ਦੇ ਚੱਲਦਿਆਂ ਪੰਜਾਬ ਸਮੇਤ ਸਾਰੇ ਰਾਜਾਂ ਦੀਆਂ ਹੱਦਾਂ ਸੀਲ ਕੀਤੀਆਂ ਹੋਈਆਂ ਹਨ, ਇਸ ਕਰਕੇ ਪ੍ਰਵਾਸੀ ਮਜ਼ਦੂਰਾਂ ਨੂੰ ਇਸ ਤਰ•ਾਂ ਮੂਵਮੈਂਟ ਨਹੀਂ ਕਰਨੀ ਚਾਹੀਦੀ। ਸਰਕਾਰ ਵੱਲੋਂ ਉਨ•ਾਂ ਦੀ ਹੀ ਸਹੂਲਤ ਵਾਸਤੇ ਸਨਅਤਾਂ ਹੋਰ ਕੰਮਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ।