ਦਿੱਲੀ’ਚ15 ਅਗਸਤ ਨੂੰ ਦੂਜੇ ਸੂਬਿਆਂ ਤੋਂ ਆਉਣ ਵਾਲੇ ਟਰੱਕਾਂ ਦੇ ਦਾਖਲੇ ‘ਤੇ ਪਾਬੰਦੀ,ਟਰਾਂਸਪੋਰਟ ਐਸੋਸੀਏਸ਼ਨ ਨੇ LPG ਤੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ

ਦਿੱਲੀ,13 ਅਗਸਤ 2024

ਇਸ ਆਜ਼ਾਦੀ ਦਿਹਾੜੇ ਦੇ ਦਿਨ 15 ਅਗਸਤ ਨੂੰ ਦਿੱਲੀ ‘ਚ ਦੂਜੇ ਸੂਬਿਆਂ ਤੋਂ ਆਉਣ ਵਾਲੇ ਟਰੱਕਾਂ ਦੇ ਦਾਖਲੇ ‘ਤੇ ਪਾਬੰਦੀ ਦੇ ਹੁਕਮਾਂ ਨਾਲ ਹਜ਼ਾਰਾਂ ਟਰਾਂਸਪੋਰਟਰ ਚਿੰਤਤ ਹਨ। ਕਿਉਂਕਿ ਅਚਾਨਕ ਟਰੱਕਾਂ ਨੂੰ ਦਿੱਲੀ ਬਾਰਡਰ ‘ਤੇ ਰੋਕੇ ਜਾਣ ਨਾਲ ਟਰੱਕਾਂ ਦੀ ਪਾਰਕਿੰਗ ਦੀ ਸਮੱਸਿਆ ਤਾਂ ਪੈਦਾ ਹੋਵੇਗੀ ਹੀ, ਉੱਥੇ ਹੀ ਸਾਮਾਨ ਲੱਦੇ ਟਰੱਕਾਂ ਦੀ ਸੁਰੱਖਿਆ ਦੇ ਨਾਲ-ਨਾਲ ਸਮੇਂ ਸਿਰ ਨਾ ਪਹੁੰਚਣ ਦੀ ਸਮੱਸਿਆ ਵੀ ਪੈਦਾ ਹੋਵੇਗੀ।ਇਸ ਸਬੰਧੀ ਆਲ ਇੰਡੀਆ ਮੋਟਰ ਐਂਡ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਕਪੂਰ ਨੇ ਉਪ ਰਾਜਪਾਲ ਅਤੇ ਦਿੱਲੀ ਪੁਲਿਸ ਕਮਿਸ਼ਨਰ ਦੇ ਨਾਲ-ਨਾਲ ਹੋਰ ਪੁਲਿਸ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਕ ਮਾਣਮੱਤੇ ਨਾਗਰਿਕ ਹੋਣ ਦੇ ਨਾਤੇ ਅਸੀਂ ਇਸ ਸਾਲਾਨਾ ਸਮਾਰੋਹ ‘ਤੇ ਮਾਣ ਮਹਿਸੂਸ ਕਰਦੇ ਹਾਂ ਜਿਸ ਨੂੰ ਪ੍ਰਧਾਨ ਮੰਤਰੀ ਵੱਲੋਂ ਇਤਿਹਾਸਕ ਲਾਲ ਕਿਲੇ ਤੋਂ ਤਿਰੰਗਾ ਲਹਿਰਾ ਕੇ ਮਨਾਇਆ ਜਾਂਦਾ ਹੈ। ਇਹ ਦਿਨ ਸਾਡੀ ਏਕਤਾ ਤੇ ਆਜ਼ਾਦੀ ਦਾ ਪ੍ਰਤੀਕ ਹੈ ਤੇ ਅਸੀਂ ਇਨ੍ਹਾਂ ਜਸ਼ਨਾਂ ਦੌਰਾਨ ਸੁਰੱਖਿਆ ਦੀ ਅਤਿ ਲੋੜ ਨੂੰ ਸਮਝਦੇ ਹਾਂ।