ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, MLA ਸੁਖਵਿੰਦਰ ਸੁੱਖੀ ‘ਆਪ’ ‘ਚ ਸ਼ਾਮਿਲ

14 ਅਗਸਤ 2024

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਵਿਧਾਇਕ ਡਾ: ਸੁਖਵਿੰਦਰ ਸੁੱਖੀ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਦੱਸ ਦੇਈਏ ਕਿ ਸੁਖਵਿੰਦਰ ਨੇ 2023 ਵਿੱਚ ਲੋਕ ਸਭਾ ਉਪ ਚੋਣ ਲੜੀ ਸੀ। ਉਹ ਬੰਗਾ ਤੋਂ ਅਕਾਲੀ ਦਲ ਦੇ ਵਿਧਾਇਕ ਹਨ।

ਦੱਸ ਦੇਈਏ ਕਿ ਡਾਕਟਰ ਸੁਖਵਿੰਦਰ ਕੁਮਾਰ ਸੁੱਖੀ ਦਾ ਪਰਿਵਾਰ ਬਸਪਾ ਨਾਲ ਜੁੜਿਆ ਹੋਇਆ ਹੈ। ਸੁੱਖੀ ਨੇ 2009 ‘ਚ ਬਸਪਾ ਦੀ ਟਿਕਟ ‘ਤੇ ਚੋਣ ਲੜੀ ਸੀ। ਬਾਅਦ ਵਿੱਚ ਉਹ ਬਸਪਾ ਛੱਡ ਕੇ 2012 ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। 2017 ਵਿੱਚ ਜਦੋਂ ਅਕਾਲੀ ਦਲ ਨੇ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਇਆ ਤਾਂ ਉਹ ਬੰਗਾ ਵਿਧਾਨ ਸਭਾ ਹਲਕੇ ਤੋਂ ਜਿੱਤੇ।

ਹਾਲਾਂਕਿ ਸੂਬੇ ‘ਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਖਿਲਾਫ ਲਹਿਰ ਸੀ। 2022 ਵਿੱਚ ਪੰਜਾਬ ਵਿੱਚ ਅਕਾਲੀ ਦਲ ਦੇ ਸਿਰਫ਼ ਤਿੰਨ ਵਿਧਾਇਕ ਹੀ ਚੋਣ ਜਿੱਤੇ। ਇਨ੍ਹਾਂ ਵਿੱਚੋਂ ਇੱਕ ਨਾਂ ਸੁਖਵਿੰਦਰ ਕੁਮਾਰ ਸੁੱਖੀ ਦਾ ਹੈ। ਸੁੱਖੀ ਬੰਗਾ ਵਿਧਾਨ ਸਭਾ ਤੋਂ ਦੂਜੀ ਵਾਰ ਜਿੱਤੇ ਹਨ

ਦੱਸ ਦਈਏ ਕਿ ਸੁੱਖੀ ਜਲੰਧਰ ਸੀਟ ਤੋਂ ਪਿਛਲੀ ਲੋਕ ਸਭਾ ਜ਼ਿਮਨੀ ਚੋਣ ‘ਚ ਅਕਾਲੀ ਦਲ ਦੇ ਉਮੀਦਵਾਰ ਸਨ। ਸੁਖਵਿੰਦਰ ਸੁੱਖੀ ਦੇ ‘ਆਪ’ ‘ਚ ਸ਼ਾਮਲ ਹੋਣ ਤੋਂ ਬਾਅਦ ਹੁਣ ਅਕਾਲੀ ਦਲ ਕੋਲ ਸਿਰਫ਼ 2 ਵਿਧਾਇਕ ਰਹਿ ਗਏ ਹਨ।