ਹਸਪਤਾਲਾਂ ਦੀ ਸੁਰੱਖਿਅਤ ਜ਼ੋਨ ਨੂੰ ਲੇ ਕੇ IMA ਦੀ 17 ਅਗਸਤ ਨੂੰ ਦੇਸ਼ ਭਰ ‘ਚ ਹੜਤਾਲ ਦਾ ਐਲਾਨ ਕੀਤਾ
16 ਅਗਸਤ 2024।
ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ 17 ਅਗਸਤ ਨੂੰ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ। ਕੋਲਕਾਤਾ ‘ਚ ਮਹਿਲਾ ਡਾਕਟਰ ਦੀ ਹੱਤਿਆ ਨੂੰ ਲੈ ਕੇ IMA ਹੜਤਾਲ ‘ਤੇ ਜਾਵੇਗੀ।ਦੇਸ਼ ਵਿਚ ਡਾਕਟਰਾਂ ਨਾਲ ਜੁੜੀਆਂ ਸੰਸਥਾਵਾਂ ਸੁਰੱਖਿਆ ਨੂੰ ਲੈ ਕੇ ਆਵਾਜ਼ ਉਠਾ ਰਹੀਆਂ ਹਨ। ਹਸਪਤਾਲਾਂ ਨੂੰ ਸੁਰੱਖਿਅਤ ਜ਼ੋਨ ਘੋਸ਼ਿਤ ਕਰਨ ਦੇ ਨਾਲ, ਆਈਐਮਏ ਨੇ ਸਰਕਾਰ ਤੋਂ ਕੇਂਦਰੀ ਸੁਰੱਖਿਆ ਐਕਟ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ। ਆਈਐਮਏ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਬੀਤੀ ਰਾਤ ਹੋਈ ਹਿੰਸਾ ਦਾ ਵਿਰੋਧ ਵੀ ਕਰੇਗੀ। ਇਸ ਦੇ ਨਾਲ ਹੀ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਵੀ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ।
ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਨਿਲ ਕੁਮਾਰ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਹਸਪਤਾਲਾਂ ਨੂੰ ਸੁਰੱਖਿਅਤ ਜ਼ੋਨ ਐਲਾਨਿਆ ਜਾਵੇ ਅਤੇ ਸੀਸੀਟੀਵੀ ਲਾਏ ਜਾਣ ਅਤੇ ਉੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਕੰਮ ਕਰਨ ਵਾਲੇ ਡਾਕਟਰਾਂ ਅਤੇ ਨਰਸਾਂ ਵਿੱਚੋਂ 60 ਫੀਸਦੀ ਔਰਤਾਂ ਹਨ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਕੋਲਕਾਤਾ ਵਿੱਚ 9 ਅਗਸਤ ਨੂੰ ਵਾਪਰੀ ਦਰਦਨਾਕ ਘਟਨਾ ਤੋਂ ਬਾਅਦ ਫੋਰਡਾ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਦੇਸ਼ ਵਿਆਪੀ ਹੜਤਾਲ ਕੀਤੀ ਸੀ। ਹਾਲਾਂਕਿ, ਮੰਤਰਾਲੇ ਦੇ ਭਰੋਸੇ ਤੋਂ ਬਾਅਦ, ਅਸੀਂ ਹੜਤਾਲ ਦੇ ਆਪਣੇ ਪਹਿਲੇ ਫੈਸਲੇ ਨੂੰ ਵਾਪਸ ਲੈ ਲਿਆ, ਜਿਸ ਨਾਲ ਸਾਡੇ ਭਾਈਚਾਰੇ ਵਿੱਚ ਨਿਰਾਸ਼ਾ ਹੋਈ।