ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਮੁਖੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਪੰਜਾਬ:16 ਅਗਸਤ 2024

ਪੰਜਾਬ ਪੁਲਿਸ ਨੇ ਨਜਾਇਜ਼ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ। ਐਸ.ਏ.ਐਸ.ਨਗਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਅੰਤਰ-ਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾਉਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵੱਖ-ਵੱਖ ਗਰੋਹਾਂ ਨੂੰ ਲੌਜਿਸਟਿਕਸ ਸਪੋਰਟ ਦੇ ਰਿਹਾ ਸੀ। ਉਹ ਮੱਧ ਪ੍ਰਦੇਸ਼ ਤੋਂ ਪੰਜਾਬ ਨੂੰ ਨਾਜਾਇਜ਼ ਹਥਿਆਰ ਸਪਲਾਈ ਕਰਦਾ ਸੀ। ਮੁਲਜ਼ਮਾਂ ਕੋਲੋਂ ਚਾਰ ਨਜਾਇਜ਼ .32 ਬੋਰ ਦੇ ਪਿਸਤੌਲ ਬਰਾਮਦ ਹੋਏ ਹਨ।