ਦੇਸ਼ ਭਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ‘ਚ ਡਾਕਟਰਾਂ ਦੀ ਹੜਤਾਲ, ਐਮਰਜੈਂਸੀ ਸੇਵਾਵਾਂ ਜਾਰੀ

17 ਅਗਸਤ 2024

ਕੋਲਕਾਤਾ ਘਟਨਾ ਦੇ ਵਿਰੋਧ ‘ਚ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨੇ ਸ਼ਨੀਵਾਰ ਨੂੰ ਦੇਸ਼ ਭਰ ਦੇ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ‘ਚ 24 ਘੰਟੇ ਦੀ ਹੜਤਾਲ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮਰੀਜ਼ਾਂ ਦੇ ਓਪੀਡੀ ਅਤੇ ਅਪਰੇਸ਼ਨ ਨਹੀਂ ਹੋਣਗੇ। ਹਾਲਾਂਕਿ, ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।

ਕੋਲਕਾਤਾ ਦੇ ਮੈਡੀਕਲ ਕਾਲਜ ‘ਚ ਹੋਏ ਘਿਨਾਉਣੇ ਅਪਰਾਧ ਅਤੇ ਹਸਪਤਾਲ ‘ਚ ਭੰਨਤੋੜ ਦੇ ਵਿਰੋਧ ‘ਚ ਦੇਸ਼ ਭਰ ਦੇ ਡਾਕਟਰ ਸ਼ਨੀਵਾਰ ਸਵੇਰੇ 6 ਵਜੇ ਤੋਂ ਐਤਵਾਰ ਸਵੇਰੇ 6 ਵਜੇ ਤੱਕ 24 ਘੰਟਿਆਂ ਲਈ ਹੜਤਾਲ ‘ਤੇ ਰਹਿਣਗੇ।ਆਈਐਮਏ ਦੇ ਕੌਮੀ ਪ੍ਰਧਾਨ ਡਾਕਟਰ ਆਰਵੀ ਅਸ਼ੋਕਨ ਨੇ ਕਿਹਾ ਕਿ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਹ ਮ੍ਰਿਤਕ ਮਹਿਲਾ ਡਾਕਟਰ ਲਈ ਇਨਸਾਫ਼ ਅਤੇ ਡਾਕਟਰਾਂ ਦੀ ਸੁਰੱਖਿਆ ਲਈ ਕੇਂਦਰੀ ਕਾਨੂੰਨ ਬਣਾਉਣ ਵਰਗੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ।