ਸਿੱਖ ਵਿਰੋਧੀ ਦੰਗਾ ਮਾਮਲੇ ‘ਚ ਜਗਦੀਸ਼ ਟਾਈਟਲਰ ‘ਤੇ ਨਹੀਂ ਆਇਦ ਹੋਏ ਦੋਸ਼, ਜਾਣੋ ਹੁਣ ਕਦੋਂ ਆਵੇਗਾ ਫੈਸਲਾ
17 ਅਗਸਤ 2024
ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਦੇ ਮੁਲਜ਼ਮ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ji ਕਰਨ ਦਾ ਫ਼ੈਸਲਾ ਟਾਲ ਦਿੱਤਾ ਹੈ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ 30 ਅਗਸਤ ਨੂੰ ਫੈਸਲਾ ਸੁਣਾਉਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ 19 ਜੁਲਾਈ ਨੂੰ ਜਗਦੀਸ਼ ਟਾਈਟਲਰ ਖਿਲਾਫ ਦੋਸ਼ ਆਇਦ ਕਰਨ ਦੇ ਮਾਮਲੇ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਗਵਾਹਾਂ ‘ਤੇ ਭਰੋਸਾ ਕਿਵੇਂ ਕੀਤਾ ਜਾ ਸਕਦਾ: ਸੁਣਵਾਈ ਦੌਰਾਨ ਜਗਦੀਸ਼ ਟਾਈਟਲਰ ਵੱਲੋਂ ਪੇਸ਼ ਹੋਏ ਵਕੀਲ ਮਨੂ ਸ਼ਰਮਾ ਨੇ ਕਿਹਾ ਸੀ ਕਿ ਸੀਬੀਆਈ ਨੇ ਇਸ ਮਾਮਲੇ ਵਿੱਚ ਦੋ ਕਲੋਜ਼ਰ ਰਿਪੋਰਟਾਂ ਦਾਇਰ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ 2009 ਵਿੱਚ ਸਹਿ ਮੁਲਜ਼ਮ ਸੁਰੇਸ਼ ਕੁਮਾਰ ਪੰਨੇਵਾਲਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਨੂੰ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ। ਮਨੂ ਸ਼ਰਮਾ ਨੇ ਕਿਹਾ ਕਿ ਇਸ ਕੇਸ ਵਿੱਚ 1984 ਤੋਂ 2022-23 ਤੱਕ ਕੋਈ ਗਵਾਹ ਨਹੀਂ ਸੀ। ਇੰਨੇ ਲੰਬੇ ਸਮੇਂ ਬਾਅਦ ਪੇਸ਼ ਹੋਏ ਗਵਾਹਾਂ ‘ਤੇ ਭਰੋਸਾ ਕਿਵੇਂ ਕੀਤਾ ਜਾ ਸਕਦਾ ਹੈ?।