ਅਰਦਾਸ – ਕਥਾ ਵਿਚਾਰ ਭਾਈ ਪਿੰਦਰਪਾਲ ਸਿੰਘ ਜੀ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 18 ਅਗਸਤ 2024

ਨਿਊਜ਼ ਪੰਜਾਬ 

ਅਰਦਾਸ – ਕਥਾ ਵਿਚਾਰ ਭਾਈ ਪਿੰਦਰਪਾਲ ਸਿੰਘ ਜੀ

Hukamnama

Sri Darbar Sahib Ji

Sri Amritsar Sahib

Ang–871

18-Aug-2024

ਗੋਂਡ ॥

ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥

गोंड ॥

खसमु मरै तउ नारि न रोवै ॥ उसु रखवारा अउरो होवै ॥ रखवारे का होइ बिनास ॥ आगै नरकु ईहा भोग बिलास ॥१॥ एक सुहागनि जगत पिआरी ॥ सगले जीअ जंत की नारी ॥१॥ रहाउ ॥ सोहागनि गलि सोहै हारु ॥ संत कउ बिखु बिगसै संसारु ॥ करि सीगारु बहै पखिआरी ॥ संत की ठिठकी फिरै बिचारी ॥२॥ संत भागि ओह पाछै परै ॥ गुर परसादी मारहु डरै ॥ साकत की ओह पिंड पराइणि ॥ हम कउ द्रिसटि परै त्रखि डाइणि ॥३॥ हम तिस का बहु जानिआ भेउ ॥ जब हूए क्रिपाल मिले गुरदेउ ॥ कहु कबीर अब बाहरि परी ॥ संसारै कै अंचलि लरी ॥४॥४॥७॥

ਪਦਅਰਥ: ਖਸਮ = ਮਾਲਕ, ਮਨੁੱਖ। ਨਾਰਿ = ਮਾਇਆ। ਈਹਾ = ਇੱਥੇ, ਇਸ ਜੀਵਨ ਵਿਚ।੧।

ਗਲਿ = ਗਲ ਵਿਚ। ਸੋਹੈ– ਸੁਹਣਾ ਲੱਗਦਾ ਹੈ। ਬਿਖੁ = ਜ਼ਹਿਰ। ਬਿਗਸੈ = ਖ਼ੁਸ਼ ਹੁੰਦਾ ਹੈ। ਪਖਿਆਰੀ = ਵੇਸਵਾ। ਠਿਠਕੀ = ਫਿਟਕਾਰੀ ਹੋਈ।੨। ਓਹ = ਉਹ ਮਾਇਆ। ਮਾਰਹੁ = (ਸੰਤਾਂ ਦੀ) ਮਾਰ ਤੋਂ। ਪਿੰਡ ਪਰਾਇਣਿ = ਸਰੀਰ ਦਾ ਆਸਰਾ, ਜਿੰਦ = ਜਾਨ। ਦ੍ਰਿਸਟਿ ਪਰੈ = ਦਿੱਸਦੀ ਹੈ। ਤ੍ਰਖਿ = ਤ੍ਰਿਖੀ, ਭਿਆਨਕ।੩। ਭੇਉ = ਭੇਤ। ਬਾਹਰਿ ਪਰੀ = ਮਨ ਵਿਚੋਂ ਨਿਕਲ ਗਈ ਹੈ। ਅੰਚਲਿ = ਪੱਲੇ। ਲਰੀ = ਲੱਗੀ।੪

ਅਰਥ: (ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ। (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨। (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

अर्थ: (ये माया) एक एैसी सोहागन नारि है जिसको सारा जगत प्यार करता है, सारे जीव-जंतु इसको अपनी स्त्री बना के रखना चाहते हैं (अपने वश में रखना चाहते हैं)।1। रहाउ।

(पर इस माया को स्त्री बना के रखने वाला) मनुष्य (आखिर) मर जाता है, ये (माया) पत्नी (उसके मरने पर) रोती भी नहीं, क्योंकि इसका रखवाला (पति) कोई पक्ष और बन जाता है (सो, ये कभी भी विधवा नहीं होती)। (इस माया का) रखवाला मर जाता है, मनुष्य यहाँ इस माया के भोगों (में मस्त रहने) के कारण आगे (अपने लिए) नर्क बना लेता है।1।

इस सोहागनि नारी के गले में हार शोभा देता है (भाव, जीवों का मन-मोहनें के लिए सदा सजी-धजी सुंदर बनी रहती है)। (इस को देख-देख के) जगत खुश होता है, पर संतों को ये जहर (जैसी) लगती है। वेश्वा (की तरह) सदा श्रृंगार किए रहती है, पर संतों द्वारा धिक्कारी हुई बेचारी (संतों से) परे-परे ही फिरती है।2।

(ये माया) भाग के संतों की शरण पड़ने की कोशिश करती है, पर (संतों पर) गुरू की मेहर होने के कारण (ये संतों की) मार से डरती है (इस वास्ते नजदीक नहीं आती)। ये माया प्रभू से टूटे हुए लोगों की जिंद-जान बनी रहती है, पर मुझे (तो) ये भयानक डायन दिखती है।3।

जब मेरे सतिगुरू जी मेरे पर दयालु हुए और मुझे मिल गए, तब से मैंने इस माया के भेद को पा लिया है। हे कबीर! अब तू बेशक कह- मुझसे तो यह माया परे हट गई है, और संसारी जीवों के पल्ले जा लगी है।4।4।7।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🚩🙏🌷🙏🚩🚩