ਕੇਜਰੀਵਾਲ ਦੇ ਜੇਲ੍ਹ ‘ਚ ਹੋਣ ਕਾਰਨ ਭਗਵੰਤ ਮਾਨ ਸੰਭਾਲਣਗੇ ਹਰਿਆਣਾ ਚੋਣਾਂ ‘ਚ ਪ੍ਰਚਾਰ ਦੀ ਕਮਾਨ, ਮੁੱਖ ਮੰਤਰੀ ਦੇ ਮੋਢਿਆਂ ‘ਤੇ ਵੱਡੀ ਜ਼ਿੰਮੇਵਾਰੀ

18 ਅਗਸਤ 2024

ਹਰਿਆਣਾ ਵਿੱਚ 1 ਅਕਤੂਬਰ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਨਾਲ ਪੰਜਾਬ ਵਿੱਚ ਕੰਮਕਾਜ ਪ੍ਰਭਾਵਿਤ ਹੋ ਸਕਦਾ ਹੈ। ਕਿਉਂਕਿ ਆਮ ਆਦਮੀ ਪਾਰਟੀ ਦੀ ਹਰਿਆਣ ਕੋਲ ਇੱਕ ਵੀ ਅਜਿਹਾ ਪ੍ਰਚਾਰਕ ਨਹੀਂ ਹੈ ਜੋ ਸੱਤਾਧਾਰੀ ਭਾਰਤੀ ਜਨਤਾ ਪਾਰਟੀ, ਮੁੱਖ ਵਿਰੋਧੀ ਪਾਰਟੀ ਕਾਂਗਰਸ ਅਤੇ ਚੌਟਾਲਾ ਪਰਿਵਾਰ ਦੀਆਂ ਦੋ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦਾ ਖੁੱਲ੍ਹ ਕੇ ਮੁਕਾਬਲਾ ਕਰ ਸਕੇ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਅਜਿਹਾ ਕਰ ਸਕਦੇ ਸਨ ਪਰ ਜਦੋਂ ਤੋਂ ਉਹ ਜੇਲ੍ਹ ਵਿੱਚ ਹਨ, ਸਾਰੀ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੋਢਿਆਂ ’ਤੇ ਆ ਗਈ ਹੈ।ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਹਰਿਆਣਾ ਦੀਆਂ ਸੀਟਾਂ ’ਤੇ ਮੰਤਰੀਆਂ ਤੇ ਵਿਧਾਇਕਾਂ ਨੂੰ ਵੀ ਡਿਊਟੀ ’ਤੇ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।ਉਹ ਅਗਲੇ ਡੇਢ ਮਹੀਨੇ ਵਿਚ ਹਰਿਆਣਾ ਦੇ ਕਈ ਹੋਰ ਦੌਰੇ ਕਰਨਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਅਹਿਮ ਪ੍ਰੈਸ ਕਾਨਫ਼ਰੰਸ ਕਰਕੇ ਚੋਣ ਜਿੱਤਣ ਦਾ ਦਾਅਵਾ ਕਰ ਦਿੱਤਾ ਹੈ। ਇਸ ਮੌਕੇ ਨਾਅਰਾ ਦਿੱਤਾ ਗਿਆ ਹੈ ਕਿ ਬਦਲਾਂਗੇ ਹਰਿਆਣਾ ਦਾ ਹਾਲ, ਹੁਣ ਲਿਆਵਾਂਗੇ ਕੇਜਰੀਵਾਲ….ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿੱਤ ਦਾ ਦਾਅਵਾ ਕੀਤਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੈਸ਼ਨਲ ਪਾਰਟੀ ਬਣ ਚੁੱਕੀ ਹੈ, ਹੁਣ ਸਾਡੀ ਦੋ ਸੂਬਿਆਂ ਵਿੱਚ ਸਰਕਾਰ ਹੈ ਜਿਸ ਤੋਂ ਬਾਅਦ ਹੁਣ ਆਪ ਹਰਿਆਣਾ ਵਿੱਚ ਵੀ ਚੋਣਾਂ ਲੜੇਗੀ। ਦਿੱਲੀ ਤੇ ਪੰਜਾਬ ਵਿੱਚ ਸਾਡੀ ਸਰਕਾਰ ਹੈ ਤੇ ਅੱਧਾ ਹਰਿਆਣਾ ਪੰਜਾਬ ਤੇ ਅੱਧਾ ਦਿੱਲੀ ਨਾਲ ਲੱਗਦਾ ਹੈ।