ਲੁਧਿਆਣਾ ‘ਚ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦਾ ਤਸਕਰ ਕੀਤਾ ਕਾਬੂ……

ਪੰਜਾਬ ਨਿਊਜ਼,20 ਅਗਸਤ 2027

ਲੁਧਿਆਣਾ ‘ਚ ਪੁਲਸ ਨੇ ਇਕ ਨਸ਼ਾ ਤਸਕਰ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਥਾਣੇਦਾਰ ਜੀਵਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਨਮੋਲਪ੍ਰੀਤ ਸਿੰਘ ਪੁੱਤਰ ਲਹਿੰਬਰ ਸਿੰਘ ਵਾਸੀ ਕਾਲੋਨੀ ਹੰਬੜਾ ਨੂੰ 20 ਗ੍ਰਾਮ ਹੈਰੋਇਨ, 21 ਖਾਲੀ ਲਿਫਾਫੇ ਅਤੇ ਇਕ ਇਲੈਕਟ੍ਰਾਨਿਕ ਕਾਂਟੇ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਲਾਡੋਵਾਲ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।