ਦਿੱਲੀ ‘ਚ ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ ਤੱਕ ਵਧਾਈ
ਦਿੱਲੀ,20 ਅਗਸਤ 2024
ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿਚ ਸੀਬੀਆਈ ਦੁਆਰਾ ਦਰਜ ਕੀਤੇ ਗਏ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ 27 ਅਗਸਤ ਤੱਕ ਵਧਾ ਦਿੱਤੀ ਹੈ।
ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਆਮ ਆਦਮੀ ਪਾਰਟੀ (ਆਪ) ਨੇਤਾ ਨੂੰ ਪਹਿਲਾਂ ਦਿੱਤੀ ਗਈ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ‘ਤੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਕੇਜਰੀਵਾਲ ਦੀ ਹਿਰਾਸਤ ਵਿਚ ਵਾਧਾ ਕਰ ਦਿੱਤਾ।ਅਦਾਲਤ ਵੱਲੋਂ 27 ਅਗਸਤ ਨੂੰ ਕੇਜਰੀਵਾਲ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਦਾਇਰ ਕੀਤੀ ਗਈ ਸਪਲੀਮੈਂਟਰੀ ਚਾਰਜਸ਼ੀਟ ’ਤੇ ਵਿਚਾਰ ਕਨਾ ਹੈ।