ਯੂਪੀ ਵਿੱਚ ਸੀਐਮ ਯੋਗੀ ਨੇ ਕਿਹਾ:ਸਰਕਾਰੀ ਕਰਮਚਾਰੀਆਂ ਨੂੰ ਚੱਲ ਅਤੇ ਅਚੱਲ ਜਾਇਦਾਦ ਦਾ ਐਲਾਨ ਕਰਨਾ ਹੋਵੇਗਾ, ਨਹੀਂ ਤਾਂ ਉਨ੍ਹਾਂ ਨੂੰ ਤਰੱਕੀ ਨਹੀਂ ਮਿਲੇਗੀ

ਉੱਤਰ ਪ੍ਰਦੇਸ਼,21 ਅਗਸਤ 2024

ਉੱਤਰ ਪ੍ਰਦੇਸ਼’ ਚ ਯੋਗੀ ਆਦਿੱਤਿਆਨਾਥ ਸਰਕਾਰ ਨੇ ਇੱਕ ਹੋਰ ਵੱਡਾ ਫੈਸਲਾ ਲਿਆ ਹੈ। ਸੀਐਮ ਯੋਗੀ ਨੇ ਨਿਰਦੇਸ਼ ਦਿੱਤਾ ਕਿ ਹੁਣ ਰਾਜ ਦੇ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਆਪਣੀ ਚੱਲ ਅਤੇ ਅਚੱਲ ਜਾਇਦਾਦ ਦਾ ਐਲਾਨ ਕਰਨਾ ਹੋਵੇਗਾ। ਇਸ ਦੀ ਆਖਰੀ ਤਾਰੀਕ 31 ਅਗਸਤ ਰੱਖੀ ਗਈ ਹੈ। ਜੇਕਰ ਆਖ਼ਰੀ ਤਰੀਕ ਤੱਕ ਇਹ ਕੰਮ ਨਾ ਕੀਤਾ ਗਿਆ ਤਾਂ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀਆਂ ਤਨਖ਼ਾਹਾਂ ਨਹੀਂ ਮਿਲਣਗੀਆਂ। ਇਸ ਦੇ ਨਾਲ ਹੀ ਸਰਕਾਰੀ ਕਰਮਚਾਰੀਆਂ ਦੀ ਕੋਈ ਤਰੱਕੀ ਨਹੀਂ ਹੋਵੇਗੀ।

ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਸਰਕਾਰ ਦੇ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸਾਰੇ ਸਰਕਾਰੀ ਕਰਮਚਾਰੀ 31 ਅਗਸਤ ਤੱਕ ਚੱਲ ਅਤੇ ਅਚੱਲ ਜਾਇਦਾਦ ਦਾ ਐਲਾਨ ਕਰਨ, ਨਹੀਂ ਤਾਂ ਉਨ੍ਹਾਂ ਨੂੰ ਤਰੱਕੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਵੀ ਨਹੀਂ ਮਿਲੇਗੀ। ਸਰਕਾਰੀ ਮੁਲਾਜ਼ਮਾਂ ਨੂੰ ਪਹਿਲਾਂ ਹੀ ਆਪਣੀਆਂ ਜਾਇਦਾਦਾਂ ਦਾ ਐਲਾਨ ਕਰਨ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਪਰ ਤਸੱਲੀਬਖਸ਼ ਜਵਾਬ ਨਾ ਮਿਲਣ ਤੋਂ ਬਾਅਦ ਸਰਕਾਰ ਨੇ ਸਖ਼ਤ ਫੈਸਲਾ ਲਿਆ ਹੈ।