ਲੇਹ ‘ਚ ਸਵਾਰੀਆਂ ਨਾਲ ਭਰੀ ਸਕੂਲੀ ਬੱਸ 200 ਮੀਟਰ ਖੱਡ ‘ਚ ਡਿੱਗੀ,6 ਲੋਕਾਂ ਦੀ ਮੌਤ , ਕਈ ਜ਼ਖਮੀ

22 ਅਗਸਤ 2024

ਲੱਦਾਖ ਦੀ ਰਾਜਧਾਨੀ ਲੇਹ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਨਿੱਜੀ ਬੱਸ 200 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਹੁਣ ਤੱਕ 6 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ। ਜਦਕਿ 22 ਤੋਂ ਵੱਧ ਯਾਤਰੀ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਐਸਐਨਐਮ ਲੇਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ‘ਚੋਂ ਕੁਝ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਇਹ ਲੋਕ ਕਿਸੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਕੂਲ ਬੱਸ ਰਾਹੀਂ ਜਾ ਰਹੇ ਸਨ, ਜਦੋਂ ਇਹ ਦਰਦਨਾਕ ਹਾਦਸਾ ਵਾਪਰਿਆ। ਇਸ ‘ਚ 6 ਲੋਕਾਂ ਦੇ ਮਾਰੇ ਜਾਣ ਦੀ ਗੱਲ ਕਹੀ ਜਾ ਰਹੀ ਹੈ ਪਰ ਮਰਨ ਵਾਲਿਆਂ ਦੀ ਗਿਣਤੀ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।ਪ੍ਰਸ਼ਾਸਨ ਨੇ ਜ਼ਖ਼ਮੀਆਂ ਨੂੰ ਲੇਹ ਦੇ ਜ਼ਿਲ੍ਹਾ ਹਸਪਤਾਲ ਲਿਜਾਣ ਲਈ 3 ਹੈਲੀਕਾਪਟਰ ਤਾਇਨਾਤ ਕੀਤੇ ਹਨ।