CBI ਕੇਸ’ਚ ਕੇਜਰੀਵਾਲ ਦੀ ਜਮਾਨਤ ਦਾ ਮਾਮਲਾ, ਸੁਪਰੀਮ ਕੋਰਟ’ਚ ਅੱਜ ਹੋਵੇਗੀ ਸੁਣਵਾਈ
ਨਵੀਂ ਦਿੱਲੀ,23 ਅਗਸਤ 2024
ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ ਅੱਜ ਦਾ ਦਿਨ ਵੱਡਾ ਹੈ। ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਹੈ। ਹਾਲਾਂਕਿ ਸੀਬੀਆਈ ਨੇ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕੀਤਾ ਹੈ।ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ 14 ਅਗਸਤ ਨੂੰ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਲਈ ਕਿਹਾ ਸੀ। ਅੱਜ ਏਜੰਸੀ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰੇਗੀ।