ਨੇਪਾਲ ‘ਚ ਵਾਪਰਿਆ ਵੱਡਾ ਹਾਦਸਾ, ਭਾਰਤੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਨਦੀ ‘ਚ ਡਿੱਗੀ,40 ਲੋਕ ਸਵਾਰ ਸਨ।
23 ਅਗਸਤ 2024
ਭਾਰਤੀ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਨੇਪਾਲ ਵਿੱਚ ਮਾਰਸਯਾਂਗਦੀ ਨਦੀ ਵਿੱਚ ਡਿੱਗ ਗਈ। ਨੇਪਾਲ ਪੁਲਿਸ ਨੇ ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਹੈ ਕਿ 40 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਭਾਰਤੀ ਯਾਤਰੀ ਬੱਸ ਤਨਹੁਨ ਜ਼ਿਲ੍ਹੇ ਵਿੱਚ ਮਾਰਸਯਾਂਗਦੀ ਨਦੀ ਵਿੱਚ ਡਿੱਗ ਗਈ ਹੈ। ਤਨਹੂਨ ਦੇ ਜ਼ਿਲ੍ਹਾ ਪੁਲਿਸ ਦਫ਼ਤਰ ਦੇ ਡੀਐਸਪੀ ਦੀਪਕੁਮਾਰ ਰਾਏ ਨੇ ਪੁਸ਼ਟੀ ਕੀਤੀ, “ਨੰਬਰ ਪਲੇਟ ਯੂਪੀ ਐਫਟੀ 7623 ਵਾਲੀ ਬੱਸ ਨਦੀ ਵਿੱਚ ਡਿੱਗ ਗਈ ਅਤੇ ਨਦੀ ਦੇ ਕਿਨਾਰੇ ਪਈ ਹੈ।” ਅਧਿਕਾਰੀ ਮੁਤਾਬਕ ਬੱਸ ਪੋਖਰਾ ਤੋਂ ਕਾਠਮੰਡੂ ਜਾ ਰਹੀ ਸੀ।
ਬੱਸ ਵਿੱਚ ਬੈਠੇ ਜ਼ਿਆਦਾਤਰ ਯਾਤਰੀ ਭਾਰਤ ਦੇ ਦੱਸੇ ਜਾਂਦੇ ਹਨ। ਹਾਦਸੇ ਦਾ ਕਾਰਨ ਖਰਾਬ ਮੌਸਮ ਦੱਸਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਸੜਕ ਤਿਲਕਣ ਅਤੇ ਤਿੱਖਾ ਮੋੜ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਹਾਲਾਂਕਿ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਬੱਸ ਨਦੀ ਵਿੱਚ ਡਿੱਗਣ ਨਾਲ ਕਿੰਨੇ ਲੋਕ ਪ੍ਰਭਾਵਿਤ ਹੋਏ ਹਨ। ਰਾਹਤ ਅਤੇ ਬਚਾਅ ਕਾਰਜ ਵੀ ਤੇਜ਼ੀ ਨਾਲ ਕੀਤੇ ਜਾ ਰਹੇ ਹਨ।