ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ 5 ਸਤੰਬਰ ਤੱਕ ਵਧੀ
ਪੰਜਾਬ ਨਿਊਜ਼,23 ਅਗਸਤ 2024
ਪੰਜਾਬ ਦੇ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਹੈ। ਹੁਣ ਉਸ ਦੇ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ।
ਈਡੀ ਦੀ ਟੀਮ ਨੇ ਆਸ਼ੂ ਨੂੰ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। 10 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਹ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਸੀ। ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।