ਜ਼ਿੰਦਗੀ ਕੀ ਹੈ-ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 24 ਅਗਸਤ 2024

ਨਿਊਜ਼ ਪੰਜਾਬ

ਜ਼ਿੰਦਗੀ  ਕੀ ਹੈ-ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ

Hukamnama

Sri Darbar Sahib Ji

Sri Amritsar Sahib

Ang–446

24-Aug-2024

ਆਸਾ ਮਹਲਾ ੪ ॥

ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥

आसा महला ४ ॥

हरि कीरति मनि भाई परम गति पाई हरि मनि तनि मीठ लगान जीउ ॥ हरि हरि रसु पाइआ गुरमति हरि धिआइआ धुरि मसतकि भाग पुरान जीउ ॥ धुरि मसतकि भागु हरि नामि सुहागु हरि नामै हरि गुण गाइआ ॥ मसतकि मणी प्रीति बहु प्रगटी हरि नामै हरि सोहाइआ ॥ जोती जोति मिली प्रभु पाइआ मिलि सतिगुर मनूआ मान जीउ ॥ हरि कीरति मनि भाई परम गति पाई हरि मनि तनि मीठ लगान जीउ ॥१॥

ਕੀਰਤਿ = ਸਿਫ਼ਤਿ-ਸਾਲਾਹ। ਮਨਿ = ਮਨ ਵਿਚ। ਭਾਈ = ਚੰਗੀ ਲੱਗੀ। ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ। ਰਸੁ = ਸੁਆਦ। ਧੁਰਿ = ਧੁਰ ਦਰਗਾਹ ਤੋਂ। ਮਸਤਕਿ = ਮੱਥੇ ਉਤੇ। ਪੁਰਾਨ = ਪੁਰਾਣਾ, ਪਹਿਲਾ। ਨਾਮਿ = ਨਾਮ ਦੀ ਰਾਹੀਂ। ਸੁਹਾਗੁ = ਖਸਮ-ਪ੍ਰਭੂ। ਮਣੀ = ਰਤਨ। ਪ੍ਰਗਟੀ = ਚਮਕ ਪਈ। ਸੋਹਾਇਆ = ਸੋਹਣਾ ਬਣਾ ਦਿੱਤਾ। ਮਾਨ = ਮੰਨ ਗਿਆ।੧।

> (ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ। ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ। ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ। ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤਿ ਦੀ ਮਣੀ ਚਮਕ ਉਠਦੀ ਹੈ। ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ। (ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ।੧।

(हे भाई! जिस मनुख के) मन में परमात्मा की सिफत-सलाह प्यारी लग गयी,उस ने सब से ऊची आत्मिक अवस्था हासिल कर ली, उस के मन में हृदय में प्रभु प्यारा लगने लग गया। जिस मनुख ने गुरु की समझ ले के परमात्मा का सुमिरन किया, परमात्मा के नाम का स्वाद चखा, उस के मस्तक पर दरगाह से लिखे हुए पूर्व भाग्य जाग गए। हरी नाम में जुड़ के उस ने खसम-प्रभु को ढूंढ़ लिया, वह सदा हरी नाम में जुड़ा रहता है, वह सदा ही हरी के गुण गाता रहता है। उस के मस्तक पर प्रभु के चरणों की प्रीत की मणि चमक उठती है। उस की सुरत प्रभु की जोत में मिल जाती है, वह प्रभु को मिल जाता है, गुरु को मिल के उस का मन (परमात्मा की याद में) व्यस्त हो जाता है। (हे भाई! जिस मनुख के मन में परमात्मा की सिफत-सलाह प्यारी लगने लग गयी, उस ने सब से ऊची आत्मिक अवस्था हासिल कर ली, उस के मन में उस के हृदय में प्रभु प्यारा लगने लग गया।१।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🚩🚩🙏🌷🙏🚩🚩