ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਵਿੱਚ ਹਥਿਆਰਬੰਦ ਹਮਲਾਵਰਾਂ ਵੱਲੋਂ ਐਨਆਰਆਈ ਨੂੰ ਗੋਲੀ ਮਾਰੀ

ਅੰਮ੍ਰਿਤਸਰ, 24 ਅਗਸਤ, 2024: ਜ਼ਿਲ੍ਹੇ

ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਵਿੱਚ ਸ਼ਨੀਵਾਰ ਸਵੇਰੇ ਇੱਕ ਐਨਆਰਆਈ ਨੂੰ ਦੋ ਹਥਿਆਰਬੰਦ ਹਮਲਾਵਰਾਂ ਨੇ ਉਸਦੇ ਘਰ ਵਿੱਚ ਗੋਲੀ ਮਾਰ ਦਿੱਤੀ

ਐਨਆਰਆਈ ਸੁਖਚੈਨ ਸਿੰਘ ਹਾਲ ਹੀ ਵਿੱਚ ਅਮਰੀਕਾ ਤੋਂ ਵਾਪਸ ਆਇਆ ਸੀ। ਦੋ ਬਦਮਾਸ਼ਾਂ ਨੇ ਉਨ੍ਹਾਂ ਦੇ ਘਰ ‘ਚ ਗੋਲੀਬਾਰੀ ਕੀਤੀ। ਉਸ ‘ਤੇ ਤਿੰਨ ਗੋਲੀਆਂ ਚਲਾਈਆਂ ਗਈਆਂ। ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਐਨ.ਆਰ.ਆਈ ਦੇ ਘਰ ਵਾਪਰੀ। ਘਰ ਵਿੱਚ ਉਸ ਦਾ ਪਰਿਵਾਰ ਮੌਜੂਦ ਸੀ।

ਘਟਨਾ ਤੋਂ ਬਾਅਦ ਪੁਲਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ।ਏਡੀਸੀਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਟੀਮ ਨੇ ਘਟਨਾ ਦੀ ਸੀਸੀਟੀਵੀ ਫੁਟੇਜ ਹਾਸਲ ਕਰ ਲਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।