ਪੰਜਾਬ ‘ਚ ਬਿਜਲੀ ਚੋਰਾਂ ‘ਤੇ ਲਗਾਇਆ 4.64 ਕਰੋੜ ਦਾ ਜੁਰਮਾਨਾ, PSPCL ਨੇ ਫੜੇ 2075 ਮਾਮਲੇ
ਪੰਜਾਬ,25 ਅਗਸਤ 2024
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਬਿਜਲੀ ਚੋਰੀ ਨਾਲ ਸਬੰਧਤ 2075 ਕੇਸਾਂ ਦਾ ਪਤਾ ਲਗਾਇਆ ਹੈ। ਇਸ ਤੋਂ ਬਾਅਦ ਉਕਤ ਵਿਅਕਤੀਆਂ ‘ਤੇ 4.64 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਖਿਲਾਫ ਐੱਫ.ਆਈ.ਆਰ. ਸਬੰਧਤ ਖਪਤਕਾਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੀਐਸਪੀਸੀਐਲ ਅਨੁਸਾਰ ਪੰਜ ਜ਼ੋਨਾਂ ਅੰਮ੍ਰਿਤਸਰ, ਬਠਿੰਡਾ, ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਕੁੱਲ 28,487 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ।
ਜ਼ੋਨ ਦੀ ਗੱਲ ਕਰੀਏ ਤਾਂ ਬਠਿੰਡਾ ਜ਼ੋਨ ਵਿੱਚ ਬਿਜਲੀ ਚੋਰੀ ਦੇ 527 ਮਾਮਲੇ ਸਾਹਮਣੇ ਆਏ ਅਤੇ 1.41 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਲੁਧਿਆਣਾ ਜ਼ੋਨ ਵਿੱਚ 323 ਕੇਸ ਪਾਏ ਗਏ ਅਤੇ 90 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਜਲੰਧਰ ਜ਼ੋਨ ਵਿੱਚ 340 ਕੇਸ ਪਾਏ ਗਏ ਅਤੇ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਇਸੇ ਤਰ੍ਹਾਂ ਪਟਿਆਲਾ ਜ਼ੋਨ ਵਿੱਚ 447 ਕੇਸ ਫੜੇ ਗਏ ਅਤੇ ਸਬੰਧਤ ਖਪਤਕਾਰਾਂ ਨੂੰ 74 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ।ਬਿਜਲੀ ਮੰਤਰੀ ਨੇ ਹਰੇਕ ਵਿਅਕਤੀ ਨੂੰ ਆਪਣੇ ਬਿਜਲੀ ਕੁਨੈਕਸ਼ਨ ਨਿਯਮਤ ਕਰਨ ਦੀ ਅਪੀਲ ਵੀ ਕੀਤੀ ਹੈ, ਤਾਂ ਜੋ ਉਨ੍ਹਾਂ ਨੂੰ ਸਿਸਟਮ ਅਧੀਨ ਲਿਆਂਦਾ ਜਾ ਸਕੇ।