ਭਾਜਪਾ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰ ਐਲਾਨੇ
ਜੰਮੂ-ਕਸ਼ਮੀਰ,26 ਅਗਸਤ 2024
ਭਾਜਪਾ ਨੇ ਅੱਜ ਜੰਮੂ-ਕਸ਼ਮੀਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 44 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ‘ਚ ਐਤਵਾਰ ਨੂੰ ਹੋਈ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ‘ਚ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ ਕਰਨ ਤੋਂ ਬਾਅਦ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਅੰਤਿਮ ਰੂਪ ਦਿੱਤਾ ਗਿਆ।ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਤਿੰਨ ਪੜਾਵਾਂ ਵਿੱਚ ਕਰਵਾਈਆਂ ਜਾਣਗੀਆਂ, ਜੋ ਕਿ 18 ਸਤੰਬਰ, 25 ਅਤੇ 1 ਅਕਤੂਬਰ ਨੂੰ ਨਿਰਧਾਰਤ ਹਨ। ਪਹਿਲੇ ਪੜਾਅ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 27 ਅਗਸਤ ਹੈ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਣੀ ਹੈ।